Unemployed teachers angry : ਪਟਿਆਲਾ: ਬੇਰੁਜ਼ਗਾਰ ਅਧਿਆਪਕ ਰੋਜ਼ਗਾਰ ਪ੍ਰਾਪਤ ਕਰਨ ਲਈ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਨੂੰ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਮਿਲ ਰਿਹਾ। ਅੱਜ ਬੇਰੋਜ਼ਗਾਰ ਅਧਿਆਪਕਾਂ ਵੱਲੋਂ ਕੈਪਟਨ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਪੰਜਾਬ ਵਿੱਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬੇਰੁਜ਼ਗਾਰ ਠੀਕਰੀਵਾਲਾ ਚੌਕ ਤੋਂ ਪੈਲੇਸ ਵੱਲ ਵਧੇ ਤਾਂ ਰਸਤੇ ਵਿਚ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਲਾਠੀਚਾਰਜ ਸ਼ੁਰੂ ਕਰ ਦਿੱਤਾ ਤੇ ਕੁਝ ਔਰਤਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਲਾਠੀਚਾਰਜ ਤੋਂ ਭੜਕੇ ਕੁਝ ਅਧਿਆਪਕਾਂ ਨੇ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਜਿਸਦੇ ਬਾਅਦ ਉਸਨੂੰ ਬਹੁਤ ਮੁਸ਼ਕਲ ਨਾਲ ਨਹਿਰ ‘ਚੋਂ ਬਾਹਰ ਕੱਢਿਆ ਗਿਆ।
ਪ੍ਰਦਰਸ਼ਨਕਾਰੀਆਂ ਵਿੱਚ ਜ਼ਿਆਦਾਤਰ ਔਰਤਾਂ ਸਨ ਜਿਨ੍ਹਾਂ ਨੂੰ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਜ਼ਬਰਦਸਤੀ ਔਰਤਾਂ ਨੂੰ ਵਾਹਨਾਂ ਵਿੱਚ ਬਿਠਾਇਆ ਸੀ ਅਤੇ ਪ੍ਰਦਰਸ਼ਨ ਕਰਨ ਤੋਂ ਰੋਕਿਆ ਗਿਆ ਸੀ। ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਹੈ।ਜਦ ਵੀ ਉਹ ਸਰਕਾਰ ਤੋਂ ਮੰਗਾਂ ਕਰਦੇ ਹਨ ਤਾਂ ਉਨ੍ਹਾਂ ਨੂੰ ਸਿਰਫ ਭਰੋਸਾ ਦਿੱਤਾ ਜਾਂਦਾ ਹੈ ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।