Tourists will not be harassed: ਕੋਰੋਨਾ ਵਾਇਰਸ ਮਹਾਂਮਾਰੀ ਇੱਕ ਵਾਰ ਫਿਰ ਤੇਜੀ ਨਾਲ ਫੈਲਣੀ ਸ਼ੁਰੂ ਹੋ ਗਈ ਹੈ। ਹਰ ਦਿਨ ਕੋਰੋਨਾ ਦੇ ਨਵੇਂ ਕੇਸ ਨਵੇਂ ਰਿਕਾਰਡ ਬਣਾ ਰਹੇ ਹਨ। ਇਸੇ ਵਿਚਾਲੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਬੀਤੇ ਦਿਨ ਕਿਹਾ ਸੀ ਕਿ 16 ਅਪ੍ਰੈਲ ਤੋਂ ਬਾਅਦ ਪੰਜਾਬ, ਦਿੱਲੀ, ਮਹਾਰਾਸ਼ਟਰ, ਗੁਜਰਾਤ, ਕਰਨਾਟਕ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਸੂਬੇ ਵਿੱਚ ਆਉਣ ਲਈ 72 ਘੰਟੇ ਪਹਿਲਾਂ ਹੋਈ RT-PCR ਦੀ ਨੈਗੇਟਿਵ ਰਿਪੋਰਟ ਲਿਆਉਣੀ ਪਏਗੀ । ਜਿਸ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਦੇਸ਼ ਆਉਣ ਵਾਲੇ ਸੈਲਾਨੀਆਂ ਨੂੰ ਸੂਬੇ ਦੀਆਂ ਸਰਹੱਦਾਂ ‘ਤੇ ਕੋਰੋਨਾ ਵਾਇਰਸ ਜਾਂਚ ਦੀ ਰਿਪੋਰਟ ਲਈ ਪਰੇਸ਼ਾਨ ਨਹੀਂ ਕੀਤਾ ਜਾਵੇਗਾ । ਹੁਣ ਉਨ੍ਹਾਂ ਕਿਹਾ ਕਿ ਸੈਲਾਨੀਆਂ ਦੇ ਆਉਣ ਤੇ ਉਨ੍ਹਾਂ ਦੀ ਨਿਗਰਾਨੀ ਕਰਨ ਲਈ ਅਰਥ-ਵਿਵਸਥਾ ਤਿਆਰ ਕੀਤੀ ਜਾ ਰਹੀ ਹੈ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਸੈਰ-ਸਪਾਟਾ ਉਦਯੋਗ ਦਾ ਧਿਆਨ ਰੱਖਦੇ ਹੋਏ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਹ ਖੇਤਰ ਪਿਛਲੇ ਸਾਲ ਦੀ ਤਰ੍ਹਾਂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਨਾ ਹੋਵੇ । ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿੱਚ SOP ਜਾਰੀ ਕੀਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਰਹੱਦਾਂ ਤੇ ਕੋਰੋਨਾ ਦੀ ਰਿਪੋਰਟ ਲਈ ਸੈਲਾਨੀਆਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
ਦੱਸ ਦੇਈਏ ਕਿ ਜੈਰਾਮ ਠਾਕੁਰ ਨੇ ਅੱਗੇ ਕਿਹਾ ਕਿ ਇੱਥੇ ਆਉਣ ਵਾਲੇ ਜ਼ਿਆਦਾਤਰ ਲੋਕ ਹੋਟਲਾਂ ਵਿੱਚ ਰਹਿੰਦੇ ਹਨ. ਜਿਸਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਪੰਜਾਬ, ਦਿੱਲੀ, ਮਹਾਰਾਸ਼ਟਰ, ਗੁਜਰਾਤ, ਕਰਨਾਟਕ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਤੋਂ ਆਉਣ ਵਾਲੇ ਲੋਕਾਂ ‘ਤੇ ਉਸੇ ਸਥਾਨ ‘ਤੇ ਨਿਗਰਾਨੀ ਲਈ ਵਿਵਸਥਾ ਤਿਆਰ ਕੀਤੀ ਗਈ ਹੈ।
ਇਹ ਵੀ ਦੇਖੋ: ਵਿਸਾਖੀ ਵਾਲੇ ਦਿਨ ਵੱਡਾ ਹਾਦਸਾ, ਕਈ ਏਕੜ ਪਰਾਲੀ ਨੂੰ ਲੱਗੀ ਅੱਗ, ਕੋਲ ਖੜ੍ਹੀਆਂ ਸੋਨੇ ਵਰਗੀਆਂ ਫ਼ਸਲਾਂ