Big statement made : ਪੰਜਾਬ ਵਿਚ ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਚੋਣਾਂ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ ਸੱਤਾ ਵਿਚ ਆਉਣ ਦਾ ਸੁਪਨਾ ਲੈ ਰਹੀ ਹੈ ਪਰ ਅਜੇ ਤੱਕ ਇਸ ਦਾ ਮੁੱਖ ਮੰਤਰੀ ਚਿਹਰਾ ਸਾਫ਼ ਨਹੀਂ ਹੋ ਸਕਿਆ ਹੈ। ਇਸ ਬਾਰੇ ਗੱਲਬਾਤ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦਾ ਮੁੱਖ ਮੰਤਰੀ ਦਾ ਚਿਹਰਾ ਪੰਜਾਬ ਤੋਂ ਹੀ ਹੋਵੇਗਾ। ਇਸ ਨਾਲ, ਨਵਜੋਤ ਸਿੰਘ ਸਿੱਧੂ ਦੇ ਪਾਰਟੀ ਵਿੱਚ ਆਉਣ ‘ਤੇ ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਨੂੰ ਵੀ ਪਾਰਟੀ ਮੁੱਖ ਮੰਤਰੀ ਦਾ ਚਿਹਰਾ ਵੀ ਬਣਾਉਂਦੀ ਹੈ ਤਾਂ ਕੋਈ ਇਤਰਾਜ਼ ਨਹੀਂ ਹੋਵੇਗਾ।
ਮਾਨ ਨੇ ਕਿਹਾ ਕਿ ਜੋ ਵੀ ਸਿਆਸੀ ਆਗੂ ਪੰਜਾਬ ਦੀ ਭਲਾਈ ਲਈ ਕੰਮ ਕਰਨਾ ਚਾਹੁੰਦਾ ਹੈ ਆਮ ਆਦਮੀ ਪਾਰਟੀ ਉਸ ਦਾ ਸਵਾਗਤ ਕਰਦੀ ਹੈ। ਦੱਸਣਯੋਗ ਹੈ ਕਿ ਵਿਸਾਖੀ ਦੇ ਮੌਕੇ ‘ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਹੋਰ ਬਹੁਤ ਸਾਰੇ ਆਗੂ ਸ੍ਰੀ ਆਨੰਦਪੁਰ ਪਹੁੰਚੇ ਅਤੇ ਉਥੇ ਪਹੁੰਚਣ ‘ਤੇ ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਆਉਣ ਵਾਲੀਆਂ 2022 ਦੀਆਂ ਚੋਣਾਂ ‘ਚ ਉਨ੍ਹਾਂ ਦੀ ਸਰਕਾਰ ਬਣੇ ਤਾਂ ਜੋ ਉਹ ਮੁੜ ਤੋਂ ਪੰਜਾਬ ਨੂੰ ਸੋਨੇ ਦੀ ਚਿੜੀਆ ਬਣਾ ਸਕਣ ਤੇ ਇਸ ਦੇ ਨਾਲ ਹੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਜਾਣ ਬੁੱਝ ਕੇ ਬਰਗਾੜੀ ਦੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।