ਧਨਾਸਰੀ ਛੰਤ ਮਹਲਾ ੪ ਘਰ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕਿ੍ਰਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁੱਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
ਬੁੱਧਵਾਰ, ੨ ਵੈਸਾਖ (ਸੰਮਤ ੫੫੩ ਨਾਨਕਸ਼ਾਹੀ) ੧੪ ਅਪ੍ਰੈਲ, ੨੦੨੧ (ਅੰਗ: ੬੯੦)
ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ । ਹੇ ਭਾਈ ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧। ਹੈ ਭਾਈ ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੈ ਭਾਈ ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ । ਹੇ ਭਾਈ ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।੩। ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ । ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ । ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪। ਹੇ ਹਰੀ ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ । ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।
DHANAASAREE, CHHANT, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:
When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence.
|| 5 || 1 ||
Wednesday, 2nd Vaisaakh (Samvat 553 Nanakshahi) 14th April 2021 (Page: 690)