Bathinda Municipal Corporation : ਫਰਵਰੀ ਮਹੀਨੇ ਦੌਰਾਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਨਗਰ ਨਿਗਮ ਦੀਆ ਚੋਣਾਂ ਹੋਈਆਂ ਸਨ, ਜਿਨ੍ਹਾਂ ਵਿੱਚ ਜਿਆਦਾਤਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤ ਮਿਲੀ ਸੀ। ਕਾਂਗਰਸ ਨੂੰ ਇੰਨ੍ਹਾਂ ਚੋਣਾਂ ’ਚ ਵੀ ਜਬਰਦਸਤ ਜਿੱਤ ਹਾਸਲ ਹੋਈ ਹੈ ਜਿਸ ਦੇ 43 ਕੌਂਸਲਰ ਹਨ। ਪਰ ਨਗਰ ਨਿਗਮ ਬਠਿੰਡਾ ਤੋਂ ਅਗਲਾ ਮੇਅਰ ਕੌਣ ਹੋਵੇਗਾ ਇਸ ਤੇ ਸ਼ਹਿਰ ਵਾਸੀਆਂ ਦੀਆ ਹੀ ਨਹੀਂ ਬਲਕਿ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਵੀ ਟਿਕੀਆਂ ਹੋਈਆਂ ਸੀ। ਪਰ ਅੱਜ ਲੰਬੇ ਸਮੇਂ ਬਾਅਦ ਕਾਂਗਰਸ ਪਾਰਟੀ ਨੇ ਬਠਿੰਡਾ ਦਾ ਮੇਅਰ ਬਣਾਇਆ ਹੈ।
50 ਸੀਟਾਂ ਵਾਲੀ ਨਗਰ ਨਿਗਮ ਬਠਿੰਡਾ ਦੀਆ 43 ਸੀਟਾਂ ‘ਤੇ ਕਾਂਗਰਸ ਪਾਰਟੀ ਦੇ ਕੌਂਸਲਰਾਂ ਨੇ ਜਿੱਤ ਹਾਸਿਲ ਕੀਤੀ ਸੀ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਰੇ ਕੌਂਸਲਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਸ਼ਹਿਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਮ ਦਾ ਐਲਾਨ ਕੀਤਾ ਹੈ। ਪਾਰਟੀ ਨੇ ਰਮਨ ਗੋਇਲ ਨੂੰ ਮੇਅਰ ਦਾ ਅਹੁਦਾ ਸੌਂਪਿਆ ਹੈ, ਜਦਕਿ ਅਸ਼ੋਕ ਕੁਮਾਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਮਾਸਟਰ ਹਰਮੰਦਰ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਜਦਕਿ ਇਸ ਦੌਰਾਨ ਲੰਬੇ ਸਮੇਂ ਤੋਂ ਕੌਂਸਲਰ ਬਣਦੇ ਆ ਰਹੇ ਸਰਦਾਰ ਜਗਰੂਪ ਸਿੰਘ ਗਿੱਲ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਅਤੇ ਵਾਕਆਊਟ ਕਰ ਦਿੱਤਾ। ਕਾਂਗਰਸ ਪਾਰਟੀ ਦੇ ਪੁਰਾਣੇ ਆਗੂ ਗਿੱਲ ਕੌਂਸਲਰਾਂ ‘ਚੋਂ ਸਭ ਤੋਂ ਸੀਨੀਅਰ ਕੌਂਸਲਰ ਹਨ ਜੋ ਵੱਖ ਵੱਖ ਅਹੁਦਿਆਂ ਤੇ ਕੰਮ ਕਰ ਚੁੱਕੇ ਹਨ l
ਇਹ ਵੀ ਦੇਖੋ : Harjeet Grewal ਦਾ ਵੱਡਾ ਬਿਆਨ , Kisan ਭਾਲਦੇ ਮਸਲੇ ਦਾ ਹੱਲ, ਪਰ Kisan Leader ਨਹੀਂ ਚਾਹੁੰਦੇ …..