France has asked its citizens : ਇਸਲਾਮਾਬਾਦ : ਬੀਤੇ ਸਾਲ ਫਰਾਂਸ ਦੀ ਇੱਕ ਮੈਗਜ਼ੀਨ ਵਿੱਚ ਛਪੇ ਪੈਗੰਬਰ ਮੁਹੰਮਦ ਦੇ ਇੱਕ ਕਾਰਟੂਨ ਨੂੰ ਲੈ ਕੇ ਪਾਕਿਸਤਾਨ ‘ਚ ਹੰਗਾਮਾ ਮਚਿਆ ਹੋਇਆ ਹੈ। ਦੇਸ਼ ਦੀ ਕੱਟੜ ਇਸਲਾਮੀ ਪਾਰਟੀ ਦੇ ਸਮਰਥਕਾਂ ਨੇ ਵਿੋਧ ਮੁਜ਼ਾਹਰੇ ਸ਼ੁਰੂ ਕੀਤੇ ਜਿਸ ਤੋਂ ਬਾਅਦ ਛਿੜੀ ਖੂਨੀ ਜੰਗ ਵਿੱਚ ਸੱਤ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਜ਼ਖਮੀ ਹੋਏ ਹਨ। ਪਾਕਿਸਤਾਨ ਵਿੱਚ ਵਧਦੀ ਹਿੰਸਾ ਦੇ ਮੱਦੇਨਜ਼ਰ ਫਰਾਂਸ ਨੇ ਆਪਣੇ ਨਾਗਰਿਕਾਂ ਅਤੇ ਕੰਪਨੀਆਂ ਨੂੰ ਛੇਤੀ ਤੋਂ ਛੇਤੀ ਉਥੋਂ ਨਿਕਲਣ ਦੀ ਸਲਾਹ ਦਿੱਤੀ ਹੈ। ਇਸਲਾਮਾਬਾਦ ਵਿਚ ਫਰਾਂਸ ਦੇ ਦੂਤਘਰ ਨੇ ਇਕ ਈਮੇਲ ਵਿਚ ਕਿਹਾ ਹੈ ਕਿ ਉਨ੍ਹਾਂ ’ਤੇ ਗੰਭੀਰ ਖ਼ਤਰਾ ਮੰਡਰਾ ਰਿਹਾ ਹੈ। ਜਿਸ ਕਾਰਨ, ਜੇਕਰ ਫਰਾਂਸੀਸੀ ਨਾਗਰਿਕ ਪਾਕਿਸਤਾਨ ਦੇ ਕਿਸੇ ਵੀ ਹਿੱਸੇ ਵਿੱਚ ਰਹਿ ਰਹੇ ਹਨ, ਤਾਂ ਉਨ੍ਹਾਂ ਤੁਰੰਤ ਕਿਸੇ ਹੋਰ ਦੇਸ਼ ਲਈ ਰਵਾਨਾ ਹੋਣਾ ਚਾਹੀਦਾ ਹੈ। ਪਾਕਿਸਤਾਨ ਦੇ ਕਈ ਸ਼ਹਿਰਾਂ ਵਿੱਚ ਅੱਜ ਕੱਲ੍ਹ ਕੱਟੜਪੰਥੀ ਸੰਗਠਨ ਫਰਾਂਸ ਨਾਲ ਕੂਟਨੀਤਕ ਸਬੰਧਾਂ ਨੂੰ ਤੋੜਨ ਲਈ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਪੁਲਿਸ ਇਨ੍ਹਾਂ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੀ ਕੱਟੜਪੰਥੀ ਸੰਸਥਾ ਤਹਿਰੀਕ-ਏ-ਲੈਬਬੈਕ ਪਾਕਿਸਤਾਨ (ਟੀਐਲਪੀ) ਦੇ ਮੁਖੀ ਸਾਦ ਰਿਜਵੀ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਉਸ ਦੀ ਸੰਸਥਾ ‘ਤੇ ਹਿੰਸਾ ਫੈਲਾਉਣ ਦੇ ਦੋਸ਼’ ਚ ਅੱਤਵਾਦ ਐਕਟ ਤਹਿਤ ਵੀ ਪਾਬੰਦੀ ਲਗਾਈ ਗਈ ਹੈ। ਫਿਰ ਵੀ ਸਾਦ ਰਿਜਵੀ ਦੀ ਰਿਹਾਈ ਨੂੰ ਲੈ ਕੇ ਹਜ਼ਾਰਾਂ ਲੋਕ ਪਾਕਿਸਤਾਨ ਦੇ ਕਈ ਸ਼ਹਿਰਾਂ ਵਿਚ ਸੜਕਾਂ ’ਤੇ ਹਨ।
ਪਾਕਿਸਤਾਨ ਵਿੱਚ ਹਿੰਸਾ ਅਤੇ ਝੜਪਾਂ ਦੌਰਾਨ ਹੁਣ ਤੱਕ ਹੋਏ ਹਿੰਸਕ ਪ੍ਰਦਰਸ਼ਨਾਂ ਵਿੱਚ ਸੱਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਸੱਤ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 300 ਤੋਂ ਵੱਧ ਪੁਲਿਸਕਰਮੀ ਜ਼ਖਮੀ ਹੋਏ ਹਨ। ਪਾਰਟੀ ਸਮਰਥਕਾਂ ਨੇ ਇਮਰਾਨ ਖ਼ਾਨ ਦੀ ਸਰਕਾਰ ਨੂੰ 20 ਅਪ੍ਰੈਲ ਤੱਕ ਫਰਾਂਸ ਦੇ ਰਾਜਦੂਤ ਨੂੰ ਕੱਢਣ ਦਾ ਸਮਾਂ ਦਿੱਤਾ ਸੀ, ਪਰ ਇਸ ਤੋਂ ਪਹਿਲਾਂ ਪੁਲਿਸ ਨੇ ਸੋਮਵਾਰ ਨੂੰ ਪਾਰਟੀ ਦੇ ਮੁਖੀ ਸਦ ਹੁਸੈਨ ਰਿਜਵੀ ਨੂੰ ਗ੍ਰਿਫਤਾਰ ਕਰ ਲਿਆ, ਜਿਸਦੇ ਬਾਅਦ ਟੀਐਲਪੀ ਨੇ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ।