More than 4000 positive cases : ਪੰਜਾਬ ਵਿੱਚ ਕੋਰੋਨਾ ਹੁਣ ਭਿਆਨਕ ਰੂਪ ਧਾਰਦਾ ਜਾ ਰਿਹਾ ਹੈ। ਇਸ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਤਾਂ ਪੰਜਾਬ ਹਰ ਦਿਨ ਇਸ ਦੇ ਮਾਮਲੇ ਪਹਿਲਾਂ ਨਾਲੋਂ ਵਧ ਹੀ ਸਾਹਮਣੇ ਆ ਰਹੇ ਹਨ। ਅੱਜ ਤਾਂ ਇਹ ਚਾਰ ਹਜ਼ਾਰ ਦਾ ਅੰਕੜਾ ਵੀ ਪਾਰ ਕਰ ਗਿਆ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 4333 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਮੋਹਾਲੀ ਜ਼ਿਲ੍ਹੇ ਵਿੱਚ ਕੋਰੋਨਾ ਦਾ ਧਮਾਕਾ ਹੋਇਆ ਹੈ, ਜਿਥੇ 860 ਪਾਜ਼ੀਟਿਵ ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ ਅੱਜ ਕੋਰੋਨਾ ਨਾਲ 51 ਲੋਕਾਂ ਦੀ ਮੌਤ ਹੋਈ। ਰਾਹਤ ਵਾਲੀ ਗੱਲ ਇਹ ਰਹੀ ਕਿ ਅੱਜ 2478 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ।
ਅੱਜ ਜਾਰੀ ਅੰਕੜਿਆਂ ਮੁਤਾਬਕ ਅੱਜ ਕੋਰੋਨਾ ਕਰਕੇ ਅੰਮ੍ਰਿਤਸਰ ‘ਚ 10, ਬਠਿੰਡਾ ‘ਚ 2, ਫਰੀਦਕੋਟ ‘ਚ 1, ਫਤਹਿਗੜ੍ਹ ਸਾਹਿਬ ‘ਚ 2, ਫਾਜ਼ਿਲਕਾ ‘ਚ 1, ਫਿਰੋਜ਼ਪੁਰ ‘ਚ 2, ਗੁਰਦਾਸਪੁਰ ‘ਚ 6, ਹੁਸ਼ਿਆਰਪੁਰ ‘ਚ 9, ਜਲੰਧਰ ‘ਚ 2, ਲੁਧਿਆਣਾ ‘ਚ 6, ਮੋਹਾਲੀ ‘ਚ 1, ਮੁਕਤਸਰ ‘ਚ 1, ਪਠਾਨਕੋਟ ‘ਚ 1, ਪਟਿਆਲਾ ‘ਚ 5, ਸੰਗਰੂਰ ‘ਚ 1 ਤੇ ਤਰਨਤਾਰਨ ‘ਚ ਇੱਕ ਮਰੀਜ਼ ਨੇ ਦਮ ਤੋੜਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 286816 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 249061 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 30033 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 7722 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ।