Harsimrat Kaur Badal’s : ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਬਹੁਤ ਤੇਜ਼ੀ ਨਾਲ ਪਾਜੀਟਿਵ ਕੇਸ ਸਾਹਮਣੇ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇਤਾ ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਉਨ੍ਹਾਂ ਨੇ ਟਵੀਟ ਕਰਕੇ ਖੁਦ ਸਾਰਿਆਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਮੇਰੇ ‘ਚ ਕੋਰੋਨਾ ਹਲਕੇ ਲੱਛਣ ਹਨ ਤੇ ਮੈਂ ਆਪਣੇ ਆਪ ਨੂੰ ਘਰ ਵਿਚ ਕੁਆਰੰਟਾਈਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਅਪੀਲ ਕਰਦੀ ਹਾਂ ਕਿ ਜੋ ਵੀ ਮੇਰੇ ਸੰਪਰਕ ‘ਚ ਆਏ ਹਨ ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾ ਲੈਣ ਅਤੇ ਅਹਿਤਿਆਤ ਵਰਤਣ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਸਨ ਤੇ ਪਾਰਟੀ ਵੱਲੋਂ ਆਪਣੀਆਂ ਚੋਣ ਰੈਲੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ। ਸੂਬੇ ‘ਚ ਕੋਰੋਨਾ ਹੁਣ ਭਿਆਨਕ ਰੂਪ ਧਾਰਦਾ ਜਾ ਰਿਹਾ ਹੈ। ਇਸ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਪੰਜਾਬ ਹਰ ਦਿਨ ਇਸ ਦੇ ਮਾਮਲੇ ਪਹਿਲਾਂ ਨਾਲੋਂ ਵਧ ਹੀ ਸਾਹਮਣੇ ਆ ਰਹੇ ਹਨ। ਬੀਤੇ ਦਿਨੀਂ ਚਾਰ ਹਜ਼ਾਰ ਦਾ ਅੰਕੜਾ ਵੀ ਪਾਰ ਕਰ ਗਿਆ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 4333 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਮੋਹਾਲੀ ਜ਼ਿਲ੍ਹੇ ਵਿੱਚ ਕੋਰੋਨਾ ਦਾ ਧਮਾਕਾ ਹੋਇਆ ਹੈ, ਜਿਥੇ 860 ਪਾਜ਼ੀਟਿਵ ਮਾਮਲੇ ਦਰਜ ਕੀਤੇ ਗਏ ਹਨ। ਉਥੇ ਹੀ ਅੱਜ ਕੋਰੋਨਾ ਨਾਲ 51 ਲੋਕਾਂ ਦੀ ਮੌਤ ਹੋਈ। ਰਾਹਤ ਵਾਲੀ ਗੱਲ ਇਹ ਰਹੀ ਕਿ ਅੱਜ 2478 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ।