Fire offering of : ਟੱਲੇਵਾਲ : ਜ਼ਿਲ੍ਹਾ ਬਰਨਾਲਾ ਦੇ ਪਿੰਡ ਟੱਲੇਵਾਲ ਦੇ ਗੁਰਦੁਆਰਾ ਰਵਿਦਾਸ ਵਿਖੇ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ‘ਚ ਗੁਰਦੁਆਰਾ ਕਮੇਟੀ ਦੀ ਲਾਪਰਵਾਹੀ ਪਾਈ ਜਾ ਰਹੀ ਹੈ।
ਜ਼ਿਲ੍ਹਾ ਪੁਲਿਸ ਪ੍ਰਸ਼ਾਸਨ,ਐਸ.ਜੀ.ਪੀ.ਸੀ ਮੈਂਬਰ ਪਿੰਡ ਪੰਚਾਇਤ ਤੋਂ ਇਲਾਵਾ ਵੱਡੇ ਪੱਧਰ ਤੇ ਸਿੱਖ ਸੰਗਤਾਂ ਪਹੁੰਚੀਆਂ ਗੁਰੂਘਰ ਮਾਮਲੇ ਡੂੰਘਾਈ ਨਾਲ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਐਸਜੀਪੀਸੀ ਵੱਲੋਂ ਵੱਡੇ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਗਨ ਭੇਟ ਹੋਣ ਨਾਲ ਸੰਗਤਾਂ ‘ਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਤੇ ਉਨ੍ਹਾਂ ਵੱਲੋਂ ਤੁਰੰਤ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।