Digvijaya singh tests positive : ਪਿੱਛਲੇ ਸਾਲ ਵਾਂਗ ਹੀ ਇਸ ਸਾਲ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਬਹੁਤ ਤੇਜ਼ੀ ਨਾਲ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਸੰਕਰਮਣ ਦਾ ਗ੍ਰਾਫ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਰੋਜ਼ਾਨਾ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਇਸ ਦੇ ਨਾਲ ਹੀ, ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਹਜ਼ਾਰ ਨੂੰ ਪਾਰ ਕਰ ਗਈ ਹੈ। ਕੀ ਆਮ ਅਤੇ ਕੀ ਖ਼ਾਸ ਹਰ ਕੋਈ ਇਸ ਦੀ ਚਪੇਟ ‘ਚ ਆ ਰਿਹਾ ਹੈ, ਹੁਣ ਖ਼ਬਰ ਆ ਰਹੀ ਹੈ ਕਿ ਕਾਂਗਰਸ ਦੇ ਦਿੱਗਜ ਆਗੂ ਦਿਗਵਿਜੇ ਸਿੰਘ ਨੂੰ ਕੋਰੋਨਾ ਹੋ ਗਿਆ ਹੈ, ਉਨ੍ਹਾਂ ਨੇ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ ਹੈ।
ਦਿਗਵਿਜੇ ਸਿੰਘ ਨੇ ਟਵੀਟ ਕੀਤਾ ਹੈ ਕਿ, “ਮੇਰੀ ਕੋਵਿਡ ਜਾਂਚ ਰਿਪੋਰਟ ਪੌਜੇਟਿਵ ਆਈ ਹੈ। ਫਿਲਹਾਲ ਮੈ ਆਪਣੇ ਦਿੱਲੀ ਨਿਵਾਸ ਵਿਖੇ ਏਕਾਂਤਵਾਸ ਹਾਂ। ਕਿਰਪਾ ਕਰਕੇ ਇਸ ਸਮੇਂ ਦੌਰਾਨ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕ ਆਪਣੇ ਨੂੰ ਆਈਸੋਲੇਸ਼ਨ ਵਿੱਚ ਰੱਖਣ ਅਤੇ ਆਪਣੀ ਸਿਹਤ ਨਾਲ ਜੁੜੀਆਂ ਸਾਰੀਆਂ ਸਾਵਧਾਨੀਆਂ ਵਰਤਣ।” ਇਸ ਤੋਂ ਪਹਿਲਾ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਨੇ ਸ਼ੁੱਕਰਵਾਰ 16 ਅਪ੍ਰੈਲ ਦੀ ਸਵੇਰ ਨੂੰ ਟਵੀਟ ਕਰ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਵੀ ਦੇਖੋ : Sukhbir Badal ਦੇ ਠੀਕ ਹੋਣ ਮਗਰੋਂ ਹੁਣ Harsimrat Kaur Badal ਨੂੰ ਹੋਇਆ ‘ਕੋਰੋਨਾ’, Live ਅਪਡੇਟ !