I have persuaded : ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਨੂੰ ਨਾਲ ਮੁਲਾਕਾਤ ਕਰਨ ਲਈ ਰਾਜਭਵਨ ਪਹੁੰਚ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਅਸਤੀਫਾ ਮਨਜ਼ੂਰ ਕਰਨ ਲਈ ਮਨਾ ਲਿਆ ਹੈ ਤੇ ਨਾਲ ਹੀ ਉਨ੍ਹਾਂ ਦੱਸਿਆ ਕਿ ਬੇਅਦਬੀ ਦੀ ਰਿਪੋਰਟ ਪਹਿਲਾਂ ਹੀ ਜਨਤਕ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮੁੱਖ ਮੰਤਰੀ ਜੀ ਨੇ ਅਸਤੀਫਾ ਵਾਪਸ ਲੈਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਮੈਂ ਉਨਾਂ ਨੂੰ ਅਸਤੀਫਾ ਮਨਜ਼ੂਰ ਕਰਨ ਲਈ ਮਨਾ ਲਿਆ । ਮੈਂ ਮੁੱਖ ਮੰਤਰੀ ਨੂੰ ਅਸਤੀਫਾ ਮਨਜ਼ੂਰ ਕਰਵਾਉਣ ‘ਚ ਕਾਮਯਾਬ ਹੋਇਆ ਹਾਂ। ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਪਣਾ ਅਸਤੀਫਾ ਸੌਂਪਣ ਲਈ ਰਾਜਪਾਲ ਨੂੰ ਮਿਲਣ ਲਈ ਨਹੀਂ ਆਏ ਸਨ ਸਗੋਂ ਉਹ ਹਰ ਮਹੀਨੇ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਮਿਲਣ ਆਉਂਦੇ ਹਨ।
ਦੱਸਣਯੋਗ ਹੈ ਕਿ IG ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੀਤੇ ਦਿਨੀਂ ਨੌਕਰੀ ਤੋਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਸੌਂਪਿਆਂ ਸੀ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਅਸਤੀਫ਼ਾ ਨਾ ਮਨਜ਼ੂਰ ਕਰਦੇ ਹੋਏ ਕਿਹਾ ਸੀ ਕਿ ਉਹ ਇੱਕ ਕੁਸ਼ਲ ਅਧਿਕਾਰੀ ਹਨ ਅਤੇ ਉਨ੍ਹਾਂ ਦੀ ਪੰਜਾਬ ਨੂੰ ਬਹੁਤ ਲੋੜ ਹੈ ਪਰ ਕੁੰਵਰ ਵਿਜੇ ਪ੍ਰਤਾਪ ਸਿੰਘ ਆਪਣੀ ਗੱਲ ’ਤੇ ਡਟੇ ਰਹੇ । ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹੁਣ ਬਤੌਰ ਆਈਪੀਐਸ ਸੇਵਾ ਨਹੀਂ ਨਿਭਾਉਣਗੇ ਪਰ ਸਮਾਜ ਸੇਵਾ ਜ਼ਰੂਰ ਕਰਦੇ ਰਹਿਣਗੇ।
ਕੋਟਕਪੂਰਾ ਮਾਮਲੇ ਦੀ ਜਾਂਚ ‘ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਐੱਸਆਈਟੀ ਦੇ ਮੁਖੀ ਤੋਂ ਹਟਾਉਣ ਜਾਂ ਕੇਸ ਦੀ ਜਾਂਚ ਰੱਦ ਕਰਨ ਦੇ ਕੋਈ ਵੀ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ ਪਰ ਇਸ ਦੇ ਬਾਵਜੂਦ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫਾ ਦੇ ਦਿੱਤਾ ਤੇ ਹੁਣ ਇਸ ਨੂੰ ਮੁੱਖ ਮੰਤਰੀ ਕੈਪਟਨ ਦੀ ਮਨਜ਼ੂਰੀ ਵੀ ਮਿਲ ਗਈ ਹੈ।