Rahul gandhi told 3 stages : ਪਿੱਛਲੇ ਸਾਲ ਵਾਂਗ ਹੀ ਇਸ ਸਾਲ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਬਹੁਤ ਤੇਜ਼ੀ ਨਾਲ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਸੰਕਰਮਣ ਦਾ ਗ੍ਰਾਫ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਰੋਜ਼ਾਨਾ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਇਸ ਦੇ ਨਾਲ ਹੀ, ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਹਜ਼ਾਰ ਨੂੰ ਪਾਰ ਕਰ ਗਈ ਹੈ। ਕੀ ਆਮ ਅਤੇ ਕੀ ਖ਼ਾਸ ਹਰ ਕੋਈ ਇਸ ਦੀ ਚਪੇਟ ‘ਚ ਆ ਰਿਹਾ ਹੈ। ਇਸ ਵਿਚਕਾਰ ਸਾਬਕਾ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਟਵੀਟ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਨਿਸ਼ਾਨਾ ਬਣਾਇਆ ਹੈ।
ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ ਹੈ ਕੇ, “ਕੇਂਦਰ ਸਰਕਾਰ ਦੀ ਕੋਵਿਡ ਰਣਨੀਤੀ, ਪੜਾਅ 1- ਤੁਗਲਕੀ ਲੌਕਡਾਊਨ ਲਗਾਉ। ਪੜਾਅ 2- ਘੰਟੀ ਵਜਾਉ। ਪੜਾਅ 3- ਰੱਬ ਦੇ ਗੁਣ ਗਾਓ। ਇਕ ਦਿਨ ਪਹਿਲਾਂ, ਉਨ੍ਹਾਂ ਨੇ ਇਕ ਹੋਰ ਟਵੀਟ ਵਿੱਚ ਲਿਖਿਆ ਸੀ ਕਿ “ਕੋਈ ਟੈਸਟ ਨਹੀਂ, ਨਾ ਹਸਪਤਾਲ ‘ਚ ਕੋਈ ਬੈੱਡ, ਨਾ ਵੈਂਟੀਲੇਟਰ, ਨਾ ਆਕਸੀਜਨ, ਕੋਈ ਵੈਕਸੀਨ ਵੀ ਨਹੀਂ ਹੈ, ਸਿਰਫ ਇੱਕ ਤਿਉਹਾਰ ਦਾ ਦਿਖਾਵਾ ਹੈ। ਕੀ ਪ੍ਰਧਾਨ ਮੰਤਰੀ ਨੂੰ ਇਸ ਬਾਰੇ ਕੋਈ ਚਿੰਤਾ ਹੈ?”