Former Karnataka CM HD Kumaraswamy : ਪਿੱਛਲੇ ਸਾਲ ਵਾਂਗ ਹੀ ਇਸ ਸਾਲ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਬਹੁਤ ਤੇਜ਼ੀ ਨਾਲ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਸੰਕਰਮਣ ਦਾ ਗ੍ਰਾਫ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਰੋਜ਼ਾਨਾ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਇਸ ਦੇ ਨਾਲ ਹੀ, ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਹਜ਼ਾਰ ਨੂੰ ਪਾਰ ਕਰ ਗਈ ਹੈ। ਕੀ ਆਮ ਅਤੇ ਕੀ ਖ਼ਾਸ ਹਰ ਕੋਈ ਇਸ ਦੀ ਚਪੇਟ ‘ਚ ਆ ਰਿਹਾ ਹੈ, ਹੁਣ ਖ਼ਬਰ ਆ ਰਹੀ ਹੈ ਇਸ ਦੌਰਾਨ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਚਡੀ ਕੁਮਾਰਸਵਾਮੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਏ ਹਨ।
ਸਾਬਕਾ ਮੁੱਖ ਮੰਤਰੀ ਨੇ ਖੁਦ ਟਵੀਟ ਕਰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਕੁਮਾਰ ਸਵਾਮੀ ਨੇ ਟਵੀਟ ਕਰ ਕਿਹਾ ਕੇ, ”ਮੇਰੀ ਕੋਰੋਨਾ ਜਾਂਚ ਰਿਪੋਰਟ ਸਕਾਰਾਤਮਕ ਆਈ ਹੈ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਜੋ ਪਿੱਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ ਆਪਣੇ ਆਪ ਨੂੰ ਆਈਸੋਲੇਟ ਕਰਨ ਅਤੇ ਜੇ ਜਰੂਰੀ ਹੋਏ ਤਾਂ ਕੋਰੋਨਾ ਦੀ ਜਾਂਚ ਕਰਵਾ ਲੈਣ।” ਇਸ ਤੋਂ ਪਹਿਲਾ ਬੀਤੇ ਦਿਨ ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਵੀ ਕੋਰੋਨਾ ਸਕਾਰਾਤਮਕ ਪਾਏ ਗਏ ਹਨ। ਉਨ੍ਹਾਂ ਨੂੰ ਪਹਿਲਾਂ ਰਮਈਆ ਮੈਮੋਰੀਅਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਉਨ੍ਹਾਂ ਨੂੰ ਬਾਅਦ ‘ਚ ਮਨੀਪਾਲ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ।