Punjab and Haryana : ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦਿਨੋਂ-ਦਿਨ ਭਿਆਨਕ ਹੁੰਦੀ ਜਾ ਰਹੀ ਹੈ। ਹਰ ਰੋਜ਼ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਚੀਫ਼ ਜਸਟਿਸ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਕੁਆਰੰਟਾਈਨ ਕਰ ਲਿਆ ਹੈ। ਰਵੀਸ਼ੰਕਰ ਵੱਲੋਂ ਕੋਰੋਨਾ ਦੀਆਂ 2 ਡੋਜ਼ਾਂ ਲਗਵਾਈਆਂ ਜਾ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਹੈ।
ਕੋਰੋਨਾ ਪਾਜੀਟਿਵ ਆਉਣ ਕਾਰਨ ਹੁਣ ਫਿਜ਼ੀਕਲ ਹੇਅਰਿੰਗ ‘ਤੇ ਰੋਕ ਲਗਾ ਦਿੱਤੀ ਗਈ ਹੈ। ਚੀਫ ਜਸਟਿਸ ਦੇ ਬਾਕੀ ਪਰਿਵਾਰਕ ਮੈਂਬਰਾਂ ਦੇ ਸੈਂਪਲ ਵੀ ਲਏ ਗਏ ਸਨ ਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਚੰਡੀਗੜ੍ਹ ‘ਚ ਕੋਰੋਨਾ ਬਹੁਤ ਹੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸੇ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਵੀਕੈਂਡ ਲੌਕਡਾਊਨ ਵੀ ਲਗਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਚੰਡੀਗੜ੍ਹ ਦੇ ਡੀਜੀਪੀ ਸੰਜੇ ਬੈਨੀਵਾਲ ਵੀ ਕੋਰੋਨਾ ਪਾਜੀਟਿਵ ਪਾਏ ਗਏ ਸਨ।
ਪੂਰੇ ਦੇਸ਼ ਵਿਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਕੋਰੋਨਾ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਬੈੱਡ ਤੱਕ ਨਸੀਬ ਨਹੀਂ ਹੋ ਰਿਹਾ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵਧਦੇ ਕੋਰੋਨਾ ਕੇਸਾਂ ਕਾਰਨ ਵੀਕੈਂਡ ਲੋਕਡਾਊਨ ਲਗਾ ਦਿੱਤਾ ਗਿਆ ਹੈ। ਜ਼ਰੂਰੀ ਸਾਮਾਨ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਬੰਦ ਹਨ। ਬਾਕੀ ਸਾਰੀਆਂ ਦੁਕਾਨਾਂ 2 ਦਿਨ ਲਈ ਬੰਦ ਰਹਿਣਗੀਆਂ ਤੇ ਲੋਕਡਾਊਨ ਦਾ ਅਸਰ ਚੰਡੀਗੜ੍ਹ ‘ਚ ਦੇਖਿਆ ਵੀ ਜਾ ਰਿਹਾ ਹੈ।