Weather changed mood : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਧੂੜ ਝੱਖੜ ਦੇ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਸੀ। ਪਿਛਲੇ ਕਈ ਦਿਨਾਂ ਤੋਂ ਗਰਮੀ ਕਾਫੀ ਪੈ ਰਹੀ ਸੀ ਪਰ ਸ਼ੁੱਕਰਵਾਰ ਨੂੰ ਬਦਲੇ ਮੌਸਮ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ। ਕੱਲ੍ਹ ਸਵੇਰ ਤੋਂ ਹੀ ਪੰਜਾਬ ‘ਚ ਤੇਜ਼ ਹਵਾਵਾਂ ਚੱਲ ਰਹੀਆਂ ਹਨ । ਹਾਲਾਂਕਿ ਅਧਿਕਤਮ ਤਾਪਮਾਨ ਪਹਿਲਾਂ ਨਾਲੋਂ ਵੱਧ ਸੀ, ਨਿਊਨਤਮ ਤਾਪਮਾਨ ਵਿਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ। ਮੌਸਮ ਵਿਭਾਗ ਦੇ ਅਨੁਸਾਰ ਇਹ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹੋ ਰਿਹਾ ਹੈ।
ਨਕੋਦਰ ਵਿਖੇ ਅੱਜ ਮੌਸਮ ਦਾ ਮਿਜਾਜ਼ ਇਕੋਦਮ ਬਦਲ ਗਿਆ। ਤੇਜ਼ ਹਵਾਵਾਂ ਦੇ ਨਾਲ ਮੀਂਹ ਵੀ ਪਿਆ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਹਿਸੂਸ ਹੋਈ। ਪਿਛਲੇ ਕੁਝ ਦਿਨਾਂ ਤੋਂ ਨਿਕਲ ਰਹੀ ਤਿੱਖੀ ਧੁੱਪ ਨਾਲ ਦਿਨ ਦੇ ਤਾਪਮਾਨ ਦੇ ਨਾਲ ਰਾਤ ਦੇ ਤਾਪਮਾਨ ਵਿੱਚ ਵੀ ਉਛਾਲ ਆਉਣਾ ਸ਼ੁਰੂ ਹੋ ਗਿਆ ਸੀ ਜਿਸ ਨਾਲ ਲੋਕਾਂ ਨੂੰ ਜੂਨ ਦੀ ਗਰਮੀ ਦਾ ਅਹਿਸਾਸ ਹੋਣ ਲੱਗਾ ਸੀ। ਵੀਰਵਾਰ ਨੂੰ ਸਾਰਾ ਦਿਨ ਮੌਸਮ ਦਾ ਮਿਜਾਜ਼ ਵਿਗੜਿਆ ਰਿਹਾ। ਪੂਰਾ ਦਿਨ ਤੇਜ਼ ਹਵਾਵਾਂ ਚੱਲੀਆਂ। ਵੀਰਵਾਰ ਨੂੰ ਦਿਨ ਦਾ ਤਾਪਮਾਨ 34.4 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।