Cm uddhav thackeray had called : ਮਹਾਰਾਸ਼ਟਰ ਵਿੱਚ ਕੋਰੋਨਾ ਦੀ ਤਬਾਹੀ ਦੇ ਵਿਚਕਾਰ, ਸੀਐਮ ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ ਸੀ। ਸੀਐਮ ਊਧਵ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਸਪਲਾਈ ਅਤੇ ਰੈਮਡਿਸੀਵਰ ਟੀਕੇ ਲਈ ਫੋਨ ਕੀਤਾ ਸੀ। ਪਰ ਉਨ੍ਹਾਂ ਨੂੰ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਅਜੇ ਵੀ ਪੱਛਮੀ ਬੰਗਾਲ ਵਿੱਚ ਹਨ। ਜਦੋਂ ਉਹ ਵਾਪਿਸ ਆਉਣਗੇ ਤਾ ਫਿਰ ਹੀ ਗੱਲਬਾਤ ਹੋ ਸਕੇਗੀ। ਇਹ ਦਾਅਵਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਦਫਤਰ ਨੇ ਹੀ ਇੱਕ ਬਿਆਨ ਜਾਰੀ ਕਰ ਕੀਤਾ ਹੈ। ਮਹਾਰਾਸ਼ਟਰ ਸਰਕਾਰ ਵਿੱਚ ਇੱਕ ਮੰਤਰੀ ਅਤੇ ਐਨਸੀਪੀ ਨੇਤਾ ਨਵਾਬ ਮਲਿਕ ਨੇ ਇਹ ਵੀ ਕਿਹਾ ਹੈ ਕਿ ਸੀਐਮ ਊਧਵ ਪ੍ਰਧਾਨਮੰਤਰੀ ਨਾਲ ਫੋਨ ਤੇ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਉਹਨਾਂ ਦੇ ਦਫਤਰ ਤੋਂ ਦੱਸਿਆ ਗਿਆ ਕਿ ਪ੍ਰਧਾਨਮੰਤਰੀ ਬੰਗਾਲ ਦੇ ਦੌਰੇ ਤੇ ਸਨ।
ਇਸ ਬਾਰੇ, ਪੱਛਮੀ ਬੰਗਾਲ ਤੋਂ ਟੀਐਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਟਵੀਟ ਕੀਤਾ ਕਿ ਮਹਾਰਾਸ਼ਟਰ ਦੇ ਸੀਐਮ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ ਸਪਲਾਈ ਲਈ ਫੋਨ ਕੀਤਾ ਸੀ। ਪਰ ਉਨ੍ਹਾਂ ਨੂੰ ਪਤਾ ਲੱਗਿਆ ਕਿ ਪ੍ਰਧਾਨ ਮੰਤਰੀ ਬੰਗਾਲ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ‘ਤੇ ਗ਼ੈਰ-ਭਾਜਪਾ ਸ਼ਾਸਿਤ ਰਾਜਾਂ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਅਤੇ ਕਾਂਗਰਸ ਦੇ ਸਹਿਯੋਗੀ ਮੁੱਖ ਮੰਤਰੀ ਕਈ ਵਾਰ ਪ੍ਰਧਾਨ ਮੰਤਰੀ ਨੂੰ ਜ਼ਰੂਰੀ ਸਮਾਨ ਦੀ ਮੰਗ ਕਰਦਿਆਂ ਪੱਤਰ ਲਿਖ ਚੁੱਕੇ ਹਨ, ਪਰ ਕੇਂਦਰ ਸਰਕਾਰ ਚੁੱਪ ਹੈ। ਬਹੁਤ ਸਾਰੇ ਰਾਜਾਂ ਵਿੱਚ ਟੀਕੇ, ਵੈਂਟੀਲੇਟਰ ਅਤੇ ਆਕਸੀਜਨ ਨਹੀਂ ਹੈ। ਉਸੇ ਸਮੇਂ ਇਹ ਦੇਖਣ ਨੂੰ ਮਿਲ ਰਿਹਾ ਹੈ ਕਿ ਕੁੱਝ ਰਾਜਾਂ ਨਾਲ ਪਹਿਲ ਦੇ ਅਧਾਰ ਤੇ ਟ੍ਰੀਟ ਕੀਤਾ ਜਾ ਰਿਹਾ ਹੈ।