Indian arrested in Sydney : ਨਵੀਂ ਦਿੱਲੀ : ਆਸਟਰੇਲੀਆ ਦੀ ਪੁਲਿਸ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਸਿੱਖਾਂ ‘ਤੇ ਹਿੰਸਕ ਘਟਨਾਵਾਂ ਵਿੱਚੋਂ ਇੱਕ ਦੇ ਮਾਮਲੇ ਵਿਚ ਇਕ ਮਿਆਦ ਖ਼ਤਮ ਵੀਜ਼ਾ ਦੇ ਨਾਲ ਇਕ ਭਾਰਤੀ ਨੂੰ ਗ੍ਰਿਫਤਾਰ ਕੀਤਾ ਹੈ। ਸਿਡਨੀ ਦੇ ਹੈਰਿਸ ਪਾਰਕ ਵਿੱਚ ਤਾਜ਼ਾ ਕਥਿਤ ‘ਨਫ਼ਰਤ ਅਪਰਾਧ’ ਕਾਂਡ ਵਿੱਚ ਜ਼ਮਾਨਤ ਤੋਂ ਇਨਕਾਰ ਹੋਣ ਤੋਂ ਬਾਅਦ ਉਸ ਵਿਅਕਤੀ ਨੂੰ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਇੱਕ ਸਥਾਨਕ ਟੀਵੀ ਚੈਨਲ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਵਿਅਕਤੀ ਦਾ ਵੀਜ਼ਾ ਖਤਮ ਹੋ ਗਿਆ ਸੀ ਅਤੇ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਸੀ। ਰਿਪੋਰਟ ਵਿਚ ਕਿਹਾ ਗਿਆ ਹੈ, ” ਭਾਰਤ ਵਿਚ ਤਣਾਅ ਕਾਰਨ ਸਿੱਖਾਂ ਦੀ ਪਛਾਣ ਪੱਗ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਮੈਲਬੌਰਨ ਸਥਿਤ ਸਾਊਥ ਏਸ਼ੀਆ ਟਾਈਮਜ਼ ਨੇ ਦੱਸਿਆ ਕਿ ਸਤੰਬਰ ਤੋਂ ਸਥਾਨਕ ਪੁਲਿਸ ਅਧਿਕਾਰੀ ਸਿਡਨੀ ਦੇ ਹੈਰਿਸ ਪਾਰਕ ਵਿਚ ਵਾਪਰੀਆਂ ਕਈ ਘਟਨਾਵਾਂ ਦੀ ਜਾਂਚ ਕਰ ਰਹੇ ਹਨ। ਇਸ ਭਾਰਤੀ ‘ਤੇ ਤਿੰਨ ਵਾਰ ਹਥਿਆਰਬੰਦ ਵਿਅਕਤੀਆਂ ਨਾਲ ਜਾਨੀ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਹਮਲਾ ਕਰਨ ਦੇ ਦੋਸ਼ ਲਗਾਏ ਗਏ ਹਨ, ਜਿਨ੍ਹਾਂ ਵਿੱਚ ਇੱਕ ਵਾਰ ਸਤੰਬਰ ਵਿੱਚ ਤੇ ਫਰਵਰੀ ਵਿੱਚ ਪੰਜ ਲੋਕਾਂ ਨਾਲ ਸੋਟੀਆਂ, ਬੇਸਬਾਲ ਬੈਟ ਤੇ ਹੋਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਇਸ ਤੋਂ ਬਾਅਦ ਮੁੜ ਫਰਵਰੀ ਵਿੱਚ 10 ਲੋਕਾਂ ਨਾਲ ਗੱਡੀ ਵਿੱਚ ਜਾ ਰਹੇ ਲੋਕਾਂ ‘ਤੇ ਹਮਲਾ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਦੀ ਗੱਡੀ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਸੀ।