Har Sahai policeman suspend: ਗੁਰੂ ਹਰਸਹਾਏ ਦੇ ਪਿੰਡ ਚੱਕ ਪੰਜੇ ਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਮਹਿੰਦਰ ਸਿੰਘ ਦੇ ਹੋਏ ਕਤਲ ਤੋਂ ਬਾਅਦ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੀੜ੍ਹਤ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜ਼ਿਲ੍ਹਾ ਜਥੇਦਾਰ ਅਤੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਧਰਨੇ ਵਿੱਚ ਅਕਾਲੀ ਦਲ ਦੇ ਗੁੱਸੇ ਨੂੰ ਦੇਖਦੇ ਹੋਏ ਪੁਲਿਸ ਨੇ ਕਾਰਵਾਈ ਅਮਲ ਵਿੱਚ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਜਿਸ ਤਹਿਤ ਸ਼ਨੀਵਾਰ ਸ਼ਾਮ ਨੂੰ ਐੱਸਪੀ ਆਪ੍ਰੇਸ਼ਨ ਗੁਰਮੀਤ ਸਿੰਘ ਚੀਮਾ ਧਰਨੇ ਵਿੱਚ ਪਹੁੰਚੇ ਅਤੇ ਮੰਗ ਅਨੁਸਾਰ ਕਾਰਵਾਈ ਨੂੰ ਅਮਲ ਵਿੱਚ ਲਿਆਉਂਦੇ ਹੋਏ। ਉਨ੍ਹਾਂ ਦੱਸਿਆ ਕਿ ਪੰਜੇ ਕੇ ਉਤਾਡ਼ ਦੇ ਜੇਲ੍ਹ ਦੇ ਸਹਾਇਕ ਥਾਣੇਦਾਰ ਜਸਪਾਲ ਚੰਦ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਥਾਣਾ ਮੁਖੀ ਦੀ ਵਿਭਾਗੀ ਇਨਕੁਆਰੀ ਖੋਲ੍ਹ ਦਿੱਤੀ ਗਈ ਹੈ। ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਪੁਸ਼ਟੀ ਕਰਦਿਆਂ ਡੀਐੱਸਪੀ ਰਵਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਆਰੋਪੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਡੀਐੱਸਪੀ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਤੱਕ ਪੀੜ੍ਹਤ ਪਰਿਵਾਰ ਦੀ ਸੁਰੱਖਿਆ ਲਈ ਪੀੜ੍ਹਤ ਪਰਿਵਾਰ ਨੂੰ ਦੱਸ ਸੁਰੱਖਿਆ ਗਾਰਡ ਦਿੱਤੇ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵਰ੍ਹਦੇਵ ਮਾਨ ਨੇ ਕਿਹਾ ਕਿ ਪੁਲਿਸ ਵੱਲੋਂ ਕਾਰਵਾਈ ਅਮਲ ਵਿੱਚ ਲਿਆਉਣ ਦੀ ਸ਼ੁਰੂਆਤ ਕਰਨ ‘ਤੇ ਹੀ ਧਰਨੇ ਨੂੰ ਸਮਾਪਤ ਕੀਤਾ ਗਿਆ ਹੈ। ਮਾਨ ਨੇ ਦੱਸਿਆ ਕਿ ਮ੍ਰਿਤਕ ਮਹਿੰਦਰ ਸਿੰਘ ਦੇ ਸਸਕਾਰ ਅਤੇ ਭੋਗ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੀੜ੍ਹਤ ਪਰਿਵਾਰ ਨੂੰ ਇੱਕ ਲੱਖ ਦੀ ਮਾਲੀ ਸਹਾਇਤਾ ਵੀ ਕੀਤੀ ਗਈ ਹੈ।