Hong Kong suspends flights: ਭਾਰਤ ਵਿੱਚ ਕੋਰੋਨਾ ਦੇ ਵੱਧ ਰਹੇ ਸੰਕਟ ਦੇ ਮੱਦੇਨਜ਼ਰ ਹਾਂਗ ਕਾਂਗ ਨੇ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ । ਮੰਗਲਵਾਰ ਤੋਂ 3 ਮਈ ਤੱਕ, ਭਾਰਤ ਤੋਂ ਹਾਂਗ ਕਾਂਗ ਜਾਣ ਵਾਲੀਆਂ ਸਾਰੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇੰਨਾ ਹੀ ਨਹੀਂ ਹਾਂਗ ਕਾਂਗ ਸਰਕਾਰ ਨੇ ਪਾਕਿਸਤਾਨ ਅਤੇ ਫਿਲਪੀਨਜ਼ ਨੂੰ ਹਾਂਗ ਕਾਂਗ ਨਾਲ ਜੋੜਨ ਵਾਲੀਆਂ ਸਾਰੀਆਂ ਉਡਾਣਾਂ ਵੀ ਰੱਦ ਕਰਨ ਦਾ ਫੈਸਲਾ ਕੀਤਾ ਹੈ ।
ਦਰਅਸਲ, ਇਸ ਮਹੀਨੇ ਵਿਸਤਾਰਾ ਏਅਰਲਾਈਨਾਂ ਦੀਆਂ ਦੋ ਉਡਾਣਾਂ ਵਿੱਚ 50 ਯਾਤਰੀ ਕੋਰੋਨਾ ਨਾਲ ਸੰਕਰਮਿਤ ਹੋਏ ਸਨ। ਇਸ ਤੋਂ ਬਾਅਦ ਹਾਂਗਕਾਂਗ ਦੀ ਸਰਕਾਰ ਨੇ ਇਹ ਫੈਸਲਾ ਲਿਆ ਹੈ । ਕੋਵਿਡ ਸੁਰੱਖਿਆ ਨਿਯਮਾਂ ਦੇ ਅਨੁਸਾਰ ਹਾਂਗਕਾਂਗ ਆਉਣ ਵਾਲੇ ਹਰ ਯਾਤਰੀ ਨੂੰ ਪਿਛਲੇ 72 ਘੰਟਿਆਂ ਦੇ ਅੰਦਰ ਕੀਤੇ ਗਏ RT-PCR ਟੈਸਟ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਪੈਂਦੀ ਹੈ । ਇਸ ਤੋਂ ਪਹਿਲਾਂ ਹਾਂਗਕਾਂਗ ਨੇ ਐਤਵਾਰ ਨੂੰ ਮੁੰਬਈ ਤੋਂ ਹਾਂਗਕਾਂਗ ਵਿਚਾਲੇ ਚੱਲਣ ਵਾਲੀ ਵਿਸਤਾਰਾ ਦੀਆਂ ਸਾਰੀਆਂ ਉਡਾਣਾਂ ਨੂੰ 2 ਮਈ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ । ਵਿਸਤਾਰਾ ਦੀ ਐਤਵਾਰ ਨੂੰ ਆਉਣ ਵਾਲੀ ਉਡਾਣ ਤੋਂ ਆਏ ਤਿੰਨ ਯਾਤਰੀ ਕੋਵਿਡ ਜਾਂਚ ਦੌਰਾਨ ਪਾਜ਼ੀਟਿਵ ਪਾਏ ਗਏ ਸਨ ।
ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਕਾਰਨ ਦਿਨੋ-ਦਿਨ ਹਾਲਾਤ ਹੋਰ ਬਦਤਰ ਹੁੰਦੇ ਜਾ ਰਹੇ ਹਨ। ਹਰ ਰੋਜ਼ ਨਵੇਂ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਖਤਰਨਾਕ ਰੂਪ ਲੈਂਦੀ ਹੋਈ ਦਿਖਾਈ ਦੇ ਰਹੀ ਹੈ। ਹਰ ਰੋਜ਼ ਨਵੇਂ ਸੰਕਰਮਿਤ ਮਰੀਜ਼ਾਂ ਦੇ ਅੰਕੜੇ ਪੁਰਾਣੇ ਰਿਕਾਰਡ ਤੋੜਦੇ ਦਿਖਾਈ ਦੇ ਰਹੇ ਹਨ। ਸ਼ਨੀਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 2,61,500 ਨਵੇਂ ਕੇਸ ਦਰਜ ਕੀਤੇ ਗਏ ਅਤੇ ਕੋਰੋਨਾ ਕਾਰਨ 1500 ਮੌਤਾਂ ਵੀ ਹੋਈਆਂ ।
ਇਹ ਵੀ ਦੇਖੋ: ਰਾਜਸਥਾਨ,ਦਿੱਲੀ, ਮਹਾਰਾਸ਼ਟਰ ਮਗਰੋਂ Punjab ਵੀ ਲੱਗੂ Lockdown ? Captain ਨੇ ਸੱਦੀ ਵੱਡੀ Meeting