PM Modi to interact: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਸੰਕਟ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਹਰ ਦਿਨ ਕੋਰੋਨਾ ਦੇ ਨਵੇਂ ਕੇਸਾਂ ਦਾ ਰਿਕਾਰਡ ਬਣ ਰਿਹਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬੈੱਡ, ਆਕਸੀਜਨ ਦੀ ਘਾਟ ਦੀਆਂ ਵੀ ਖ਼ਬਰਾਂ ਹਨ। ਇਸ ਦੌਰਾਨ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸਵੇਰ ਤੋਂ ਹੀ ਕੋਰੋਨਾ ਸੰਕਟ ਨੂੰ ਲੈ ਕੇ ਬੈਠਕ ਕਰ ਰਹੇ ਹਨ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਸੰਕਟ ਦੇ ਸਬੰਧ ਵਿੱਚ ਅੱਜ ਸਵੇਰੇ 11.30 ਵਜੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ, ਜਿਸ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਵਿਚਾਰ-ਵਟਾਂਦਰੇ ਕੀਤੇ ਗਏ । ਹੁਣ ਸ਼ਾਮ 4.30 ਵਜੇ ਪ੍ਰਧਾਨ ਮੰਤਰੀ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਦੇ ਵੱਡੇ ਡਾਕਟਰਾਂ ਨਾਲ ਗੱਲਬਾਤ ਕਰਨਗੇ। ਇਸ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਸ਼ਾਮ 6 ਵਜੇ ਦੇਸ਼ ਦੀਆਂ ਵੱਡੀਆਂ ਫਾਰਮਾ ਕੰਪਨੀਆਂ ਨਾਲ ਵਿਚਾਰ-ਵਟਾਂਦਰੇ ਕਰਨਗੇ ਅਤੇ ਮੌਜੂਦਾ ਸਥਿਤੀ ਦੀ ਤਿਆਰੀ ਦਾ ਜਾਇਜ਼ਾ ਲੈਣਗੇ।
ਦੱਸ ਦੇਈਏ ਕਿ ਫਿਲਹਾਲ ਦੇਸ਼ ਦੇ ਕਈ ਹਿੱਸਿਆਂ ਵਿੱਚ ਹਸਪਤਾਲਾਂ ਵਿੱਚ ਬੈੱਡਾਂ ਦੀ ਘਾਟ ਹੈ, ਆਕਸੀਜਨ ਦੀ ਸਮੱਸਿਆ ਹੈ, ਜਦਕਿ ਰੇਮਡੇਸੇਵਿਰ ਟੀਕੇ ਲਗਾਉਣ ਲਈ ਹੰਗਾਮਾ ਹੈ। ਅਜਿਹੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਬੈਠਕ ਕਰ ਕੇ ਸਥਿਤੀ ਨੂੰ ਜਾਨਣ ਦੀ ਕੋਸ਼ਿਸ਼ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਰਾਜਧਾਨੀ ਦਿੱਲੀ ਵਿੱਚ ਵੀ ਬੈੱਡਾਂ ਦੀ ਭਾਰੀ ਘਾਟ ਹੈ, ICU ਦੇ ਬੈੱਡ ਵੀ 100 ਦੇ ਆਸ-ਪਾਸ ਰਹਿ ਗਏ ਹਨ। ਅਜਿਹੀ ਸਥਿਤੀ ਵਿੱਚ ਦਿੱਲੀ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਹੈ । ਰਾਜ ਸਰਕਾਰ ਨੇ ਕੇਂਦਰ ਸਰਕਾਰ ਤੋਂ ਵਾਧੂ ਆਕਸੀਜਨ ਦੀ ਮੰਗ ਕੀਤੀ ਹੈ, ਜਦੋਂਕਿ ਕੇਂਦਰ ਸਰਕਾਰ ਨੇ ਹਸਪਤਾਲਾਂ ਵਿੱਚ ਬੈੱਡ ਵਧਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਦੇਖੋ: ਰਾਜਸਥਾਨ,ਦਿੱਲੀ, ਮਹਾਰਾਸ਼ਟਰ ਮਗਰੋਂ Punjab ਵੀ ਲੱਗੂ Lockdown ? Captain ਨੇ ਸੱਦੀ ਵੱਡੀ Meeting