Punjab govt orders : ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਕਈ ਸਖਤ ਫੈਸਲੇ ਲਏ ਹਨ। ਸਰਕਾਰ ਨੇ ਬੁੱਧਵਾਰ ਨੂੰ ਮੁਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਵਿਖੇ ਮੁਕੰਮਲ ਤਾਲਾਬੰਦੀ ਦਾ ਆਦੇਸ਼ ਦਿੱਤਾ ਹੈ। ਮੁੱਖ ਮੰਤਰੀ ਨੇ ਕੋਵਿਡ ਸਮੀਖਿਆ ਬੈਠਕ ਤੋਂ ਬਾਅਦ ਇਨ੍ਹਾਂ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਅਪੀਲ ਕੀਤੀ ਕਿ ਸਾਰੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਤਿਉਹਾਰਾਂ ਦੌਰਾਨ ਵੱਡੇ-ਵੱਡੇ ਜਸ਼ਨਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਕੋਵਿਡ ਨਿਯਮਾਂ ਦੀ ਸਹੀ ਪਾਲਣਾ ਕਰਨੀ ਚਾਹੀਦੀ ਹੈ। ਦੱਸ ਦਈਏ ਕਿ ਪੰਜਾਬ ਵਿਚ ਕੋਰੋਨਾ ਦੀ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਕੱਲ੍ਹ, ਰਾਜ ਵਿੱਚ ਇੱਕ ਦਿਨ ਵਿੱਚ 68 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 4957 ਨਵੇਂ ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਯੂ.ਟੀ. ਦੇ ਸਲਾਹਕਾਰ ਵੱਲੋਂ ਮੋਹਾਲੀ ਵਿੱਚ ਲੌਕਡਾਊਨ ਲਗਾਉਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿੱਚ ਲੌਕਡਾਊਨ ਲਗਾਇਆ ਜਾ ਸਕੇ ਕਿਉਂਕਿ ਮੋਹਾਲੀ ਇਸ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗੀ।