The Captain expressed : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ ਰਿਵਿਊ ਮੀਟਿੰਗ ਕੀਤੀ ਤੇ ਉਸ ਤੋਂ ਬਾਅਦ ਲਾਈਵ ਹੋ ਕੇ ਕੋਰੋਨਾ ਦੇ ਵਧਦੇ ਕੇਸਾਂ ‘ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਰੋਜ਼ਾਨਾ ਸੂਬੇ ‘ਚ ਬਹੁਤ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆ ਰਹੇ ਹਨ ਅਤੇ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ ਵੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੇ ਮਹਾਰਾਸ਼ਟਰ ਵਿੱਚ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ। ਪੰਜਾਬ ਵਿੱਚ ਕੋਰੋਨਾ ਦੇ ਹਾਲਾਤ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ 10-12 ਦਿਨਾਂ ਤੋਂ ਕੋਰੋਨਾ ਦੇ 3000 ਦੇ ਲਗਭਗ ਕੇਸ ਆ ਰਹੇ ਹਨ ਪਰ ਬੀਤੇ ਦਿਨੀਂ ਇੰਹ ਅੰਕੜਾ 5000 ਦੇ ਲਗਭਗ ਪਹੁੰਚ ਚੁੱਕਾ ਹੈ ਤੇ 66 ਲੋਕਾਂ ਦੀ ਮੌਤ ਵੀ ਕੋਰੋਨਾ ਨਾਲ ਹੋ ਗਈ।
ਉਨ੍ਹਾਂ ਕਿਹਾ ਕਿ ਕੋਰੋਨਾ ਦੇ ਵਧਦੇ ਹੋਏ ਕੇਸਾਂ ਕਾਰਨ ਪੰਜਾਬ ‘ਚ ਕੁਝ ਸਖਤੀ ਕਰਨੀ ਪਈ ਹੈ ਕਿਉਂਕਿ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ ਤੇ ਇਨ੍ਹਾਂ ਨੂੰ ਕੰਟਰੋਲ ਕਰਨ ਦਾ ਸਿਰਫ ਇਕੋ ਹੀ ਉਪਾਅ ਨਿਯਮਾਂ ਵਿਚ ਥੋੜ੍ਹੀ ਸਖਤੀ ਕਰਨਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਲਈ ਜਾਰੀ ਕੀਤੇ ਗਏ ਨਵੇਂ ਨਿਯਮ ਕੱਲ੍ਹ ਸ਼ਾਮ ਤੋਂ ਲਾਗੂ ਹੋ ਜਾਣਗੇ ਤੇ ਉਨ੍ਹਾਂ ਉਮੀਦ ਕੀਤੀ ਕਿ ਲੋਕਾਂ ਵੱਲੋਂ ਮੁੱਖ ਮੰਤਰੀ ਨੂੰ ਪੂਰਾ-ਪੂਰਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ‘ਚ ਰੋਜ਼ਾਨਾ 27,000 ਕੇਸ ਸਾਹਮਣੇ ਆ ਰਹੇ ਹਨ ਜੋ ਕਿ ਪ੍ਰਸ਼ਾਸਨ ਲਈ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਇਸੇ ਲਈ ਦਿੱਲੀ ਸਰਕਾਰ ਵੱਲੋਂ ਅੱਜ ਤੋਂ 6 ਦਿਨਾਂ ਦਾ ਲੋਕਡਾਊਨ ਲਗਾ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਨਹੀਂ ਚਾਹੁੰਦਾ ਕਿ ਪੰਜਾਬ ਵਿਚ ਵੀ ਦਿੱਲੀ ਵਰਗੇ ਹਾਲਾਤ ਪੈਦਾ ਹੋਣ। ਇਸ ਲਈ ਜ਼ਰੂਰੀ ਹੈ ਕਿ ਸਮਾਂ ਰਹਿੰਦਿਆਂ ਹੀ ਇਸ ਨੂੰ ਕੰਟਰੋਲ ਕੀਤਾ ਜਾ ਸਕੇ।
ਕੋਰੋਨਾ ਨੂੰ ਕੰਟਰੋਲ ਕਰਨ ਲਈ ਮੁੱਖ ਮੰਤਰੀ ਵੱਲੋਂ ਨਵੀਆਂ ਗਾਈਡਲਾਈਜ਼ ਦੀ ਪਾਲਣਾ ਕਰਨ ਦੀ ਲੋਕਾਂ ਨੂੰ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ, ਦੋਸਤਾਂ, ਰਿਸ਼ਤੇਦਾਰਾਂ ਤੇ ਪਰਿਵਾਰਕ ਮੈਂਬਰਾਂ ਦੀਆਂ ਜਾਨਾਂ ਨੂੰ ਬਚਾਉਣ ਲਈ ਕੋਰੋਨਾ ਦੇ ਨਵੇਂ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਖੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਜਿਹੜੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਉਹ ਹਨ : ਸਿਨੇਮਾ ਬਾਰ, ਜਿੰਮ, ਕੋਚਿੰਗ ਸੈਂਟਰ 20 ਤੋਂ 30 ਅਪ੍ਰੈਲ ਤੱਕ ਬੰਦ ਰਹਿਣਗੇ। ਵਿਆਹਾਂ ਤੇ ਭੋਗ ਸਮਾਗਮਾਂ ਵਿਚ 20 ਤੋਂ ਵਧ ਲੋਕ ਇਕੱਠੇ ਨਾ ਹੋਣ। 10 ਤੋਂ ਵਧ ਲੋਕਾਂ ਲਈ ਵਿਸ਼ੇਸ਼ ਆਗਿਆ ਲੈਣੀ ਹੋਵੇਗੀ। ਐਤਵਾਰ ਨੂੰ ਸਾਰੇ ਰੈਸਟੋਰੈਂਟ ਬੰਦ ਰਹਿਣਗੇ। ਹੋਮ ਡਲਿਵਰੀ ਦੀ ਛੋਟ ਹੈ। ਹਫਤਾਵਾਰੀ ਮਾਰਕੀਟ ਬੰਦ। ਐਤਵਾਰ ਨੂੰ ਸਾਰੇ ਮਾਲ, ਦੁਕਾਨਾਂ, ਮਾਰਕੀਟ ਬੰਦ ਰਹਿਣਗੀਆਂ। ਹਸਪਤਾਲ ਵਿਚ ਬੈੱਡਾਂ ਦੀ ਜਾਣਕਾਰੀ ਲਈ 104 ਹੈਲਪਲਾਈਨ ਨੰਬਰ। ਧਾਰਮਿਕ ਇਕੱਠਾਂ ਨੂੰ ਵਰਜੋ, ਪ੍ਰਾਈਵੇਟ ਅਦਾਰਿਆਂ ਵਿਚ ਆਰਟੀ-ਪੀਸੀਆਰ ਤੇ ਰੈਪਿਡ ਐਂਟੀਜਨ ਟੈਸਟ 450 ਰੁਪਏ ਤੋਂ 300 ਰੁਪਏ ਕੀਤੇ ਜਾਣਗੇ।