Never met Ajit : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਉਹ ਕਿਹਾ ਕਿ ਉਹ ਕੋਟਕਪੁਰਾ ਫਾਇਰਿੰਗ ਕੇਸ ਦੇ ਗਵਾਹ ਅਜੀਤ ਸਿੰਘ ਨੂੰ ਕਦੇ ਨਹੀਂ ਮਿਲੇ ਅਤੇ ਉਹ ਕੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇਹ ਝੂਠਾ ਦਾਅਵਾ ਕਿ ਮੈਂ ਗਵਾਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਨੌਕਰੀ ਦੇਣ ਦਾ ਵਾਅਦਾ ਕਰ ਕੇ ਉਸਨੂੰ ਭਲੋਣ ਦੀ ਕੋਸ਼ਿਸ਼ ਕੀਤੀ, ਕਰਨ ਲਈ ਉਹਨਾਂ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਆਈ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦਾ ਖੁਮਾਰ ਚੜ੍ਹਿਆ ਹੋਇਆ ਸੀ ਤੇ ਇਸੇ ਮਕਸਦ ਲਈ ਉਸਨੇ ਇਹ ਦੂਸ਼ਣਬਾਜ਼ੀ ਦਾ ਪੱਤਰ ਸੂਬੇ ਦੇ ਡੀ ਜੀ ਪੀ ਨੁੰ ਭੇਜ ਕੇ ਝੂਠੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਆਈ ਜੀ ਨੂੰ ਪਹਿਲਾਂ ਹੀ ਹਾਈਕੋਰਟ ਵਿਚ ਚਲ ਰਹੇ ਕੋਟਕਪੂਰਾ ਫਾਇਰਿੰਗ ਕੇਸ ਦੀ ਕਾਰਵਾਈ ਤੋਂ ਪਤਾ ਸੀ ਕਿ ਉਸਦੀ ਜਾਂਚ ਰੱਦ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਾਜ਼ਾ ਦੂਸ਼ਣਬਾਜ਼ੀ ਅਸਲ ਵਿਚ ਉਸਦੀ ਭਾਰੀ ਨਮੋਸ਼ੀ ਦਾ ਨਤੀਜਾ ਹੈ ਜਿਸਦਾ ਮਕਸਦ ਕਾਂਗਰਸ ਪਾਰਟੀ ਦੇ ਸਿਆਸੀ ਏਜੰਡੇ ’ਤੇ ਤਿੰਨ ਸਾਲ ਚੱਲਣ ਮਗਰੋਂ ਕੇਸ ਦਾ ਸਿਆਸੀਕਰਨ ਕਰਨਾ ਹੈ। ਉਹਨਾਂ ਕਿਹਾ ਕਿ ਆਈ ਜੀ ਨੇ ਕਾਂਗਰਸ ਸਰਕਾਰ ਦੇ ਇਸ਼ਾਰੇ ’ਤੇ ਅਕਾਲੀ ਦਲ ਅਤੇ ਇਸਦੀ ਸੀਨੀਅਰ ਲੀਡਰਸ਼ਿਪ ਨੁੰ ਕੇਸ ਵਿਚ ਫਸਾਉਣ ਦਾ ਯਤਨ ਕੀਤਾ ਪਰ ਉਹ ਇਸ ਕੰਮ ਵਿਚ ਅਸਫਲ ਰਿਹਾ। ਉਨ੍ਹਾਂ ਕਿਹਾ ਕਿ ਹੁਣ ਉਹ ਸੀਨੀਅਰ ਅਕਾਲੀ ਲੀਡਰਸ਼ਿਪ ਨੁੰ ਬਦਨਾਮ ਕਰਨ ਲਈ ਚਿੱਠੀ ਦਾ ਤਰੀਕਾ ਵਰਤ ਰਿਹਾ ਹੈ। ਉਨ੍ਹਾਂ ਕਿਹਾ ਕਿ ਸਪਸ਼ਟ ਹੈ ਕਿ ਇਹ ਆਈ ਜੀ ਵੱਲੋਂ ਅਸਲ ਦੋਸ਼ੀਆਂ ਨੁੰ ਫੜਨ ਦੀ ਥਾਂ ਆਪਣੇ ਸਰਕਾਰੀ ਅਹੁਦੇ ਦੀ ਆਪਣੇ ਸਿਆਸੀ ਆਕਾਸ਼ਾਂ ਨੁੰ ਖੁਸ਼ ਕਰਨ ਵਾਸਤੇ ਘੋਰ ਦੁਰਵਰਤੋਂ ਦਾ ਸਪਸ਼ਟ ਮਾਮਲਾ ਹੈ।
ਸ਼੍ਰੀ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਜੀਤ ਸਿਘ ਨੇ ਵੀ ਇਹ ਸਪਸ਼ਟ ਕਰ ਦਿੱਤਾ ਹੈ ਕਿ ਉਸਨੁੰ ਕਿਸੇ ਨੇ ਵੀ ਸ਼੍ਰੋਮਣੀ ਵਿਚ ਨੌਕਰੀ ਦੁਆਉਣ ਲਈ ਪਹੁੰਚ ਨਹੀਂ ਕੀਤੀ ਤੇ ਉਸਨੇ ਆਪ ਨੌਕਰੀ ਵਾਸਤੇ ਸਿੱਖ ਸੰਸਥਾ ਕੋਲ ਪਹੁੰਚ ਕੀਤੀ ਸੀ। ਉਨ੍ਹਾਂ ਕਿਹਾ ਕਿ ਗਵਾਹ ਨੇ ਇਹ ਵੀ ਦੱਸਿਆ ਸੀ ਕਿ ਉਸਦੀ ਬੇਨਤੀ ਹਾਲੇ ਪੈਂਡਿੰਗ ਪਈ ਹੈ ਤੇ ਸ਼੍ਰੋਮਣੀ ਕਮੇਟੀ ਨੇ ਉਸ ਨੂੰ ਨੌਕਰੀ ਦੀ ਕੋਈ ਪੇਸ਼ਕਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਗਵਾਹ ਵੱਲੋਂ ਇੰਨਾ ਸਪਸ਼ਟ ਜਵਾਬ ਦੇਣ ਦੇ ਬਾਵਜੂਦ ਆਈ ਜੀ ਨੇ ਮੀਡੀਆ ਦੇ ਇਕ ਇਸ ਸਬੰਧੀ ਮਾੜੇ ਮਨਸੂਬੇ ਨਾਲ ਖਬਰ ਛਾਪਣ ਲਈ ਰਾਜ਼ੀ ਕਰ ਲਿਆ। ਉਨ੍ਹਾਂ ਕਿਹਾ ਕਿ ਮੇਰੇ ਵਕੀਲ ਇਸ ਕੇਸ ਦੀ ਜਾਂਚ ਕਰ ਰਹੇ ਹਨ ਤਾਂ ਜੋ ਕਿ ਪਤਾ ਲਾਇਆ ਜਾ ਸਕੇ ਕਿ ਕਿਤੇ ਮੈਨੂੰ ਬਦਨਾਮ ਕਰਨ ਲਈ ਵੱਡੀ ਸਾਜ਼ਿਸ਼ ਤਾਂ ਨਹੀਂ ਰਚੀ ਜਾ ਰਹੀ ਕਿਉਂਕਿ ਇਹ ਮੀਡੀਆ ਦਾ ਫਰਜ਼ ਬਣਦਾ ਹੈ ਕਿ ਉਹ ਸ਼ਰਾਰਤੀ ਸੰਚਾਰ ਤੋਂ ਦੂਰ ਰਹੇ ਜਿਸਦਾ ਕੋਈ ਆਧਾਰ ਨਹੀਂ ਹੈ ਤੇ ਜਿਸਦਾ ਮਕਸਦ ਇਕ ਜਨਤਕ ਸ਼ਖਸੀਅਤ ਨੁੰ ਖਿਲਾਫ ਬਦਲਾਖੋਰੀ ਹੈ।
ਸ਼੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਸਾਰੀਆਂ ਘਿਨੌਣੀਆਂ ਘਟਨਾਵਾਂ ਦੀ ਤੇਜ਼ ਰਫਤਾਰ ਜਾਂਚ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਵਾਰ-ਵਾਰ ਕਿਹਾ ਹੈ ਕਿ ਜਿਸਨੇ ਵੀ ਬੇਅਦਬੀ ਕੀਤੀ ਤੇ ਜਿਸਨੇ ਵੀ ਬੇਅਦਬੀ ਦੇ ਨਾਂ ’ਤੇ ਰਾਜਨੀਤੀ ਕੀਤੀ, ਉਸਦਾ ਕੱਖ ਨਾ ਰਹੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਜ਼ਿੰਮੇਵਾਰ ਅਨਸਰਾਂ ਦਾ ਪਤਾ ਲਾਉਣ ਦੀ ਥਾਂ ਕਾਂਗਰਸ ਸਰਕਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੁੰ ਮੇਰੇ ਖਿਲਾਫ ਵਰਤ ਕੇ ਮਾਮਲੇ ਦਾ ਸਿਆਸੀਕਰਨ ਕਰ ਰਹੀ ਹੈ।