Ig kunwar vijay pratap singh : ਇਸ ਵੇਲੇ ਇੱਕ ਵੱਡੀ ਖਬਰ ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਆ ਰਹੀ ਹੈ, ਜਿਸ ਵਿੱਚ ਮਾਮਲੇ ਦੀ ਜਾਂਚ ਕਰ ਰਹੀ SIT ਦੇ ਮੈਂਬਰ ਕੁਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਮਨਜ਼ੂਰ ਹੋ ਗਿਆ ਹੈ। ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ਨੂੰ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵੀਕਾਰ ਕਰ ਲਿਆ ਹੈ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ਨੂੰ ਰੱਦ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਰਾਜ ਨੂੰ ਉਨ੍ਹਾਂ ਵਰਗੇ ਯੋਗ ਅਧਿਕਾਰੀ ਦੀਆਂ ਸੇਵਾਵਾਂ ਦੀ ਜ਼ਰੂਰਤ ਹੈ। ਪਰ ਲੱਗਭਗ ਚਾਰ ਦਿਨਾਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰਦਿਆਂ ਗ੍ਰਹਿ ਵਿਭਾਗ ਨੂੰ ਅਸਤੀਫਾ ਭੇਜ ਦਿੱਤਾ।
ਦਰਅਸਲ ਕੁੱਝ ਦਿਨ ਪਹਿਲਾ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ SIT ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਵੱਡਾ ਫ਼ੈਸਲਾ ਸੁਣਾਇਆ ਸੀ, ,ਅਦਾਲਤ ਨੇ ਕੁਵਰ ਵਿਜੇ ਪ੍ਰਤਾਪ ਵੱਲੋਂ ਜਾਰੀ ਜਾਂਚ ਰਿਪੋਰਟ ਨੂੰ ਖ਼ਾਰਜ ਕਰ ਦਿੱਤਾ ਸੀ। ਇੰਨਾਂ ਹੀ ਨਹੀਂ ਇਸ ਤੋਂ ਇਲਾਵਾ ਅਦਾਲਤ ਨੇ ਨਵੀਂ SIT ਬਣਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਸੀ ਅਤੇ ਕਿਹਾ ਸੀ ਕੇ ਕੁਵਰ ਵਿਜੇ ਪ੍ਰਤਾਪ ਨੂੰ ਨਵੀ ਜਾਂਚ ਟੀਮ ਤੋਂ ਬਾਹਰ ਰੱਖਿਆ ਜਾਵੇ,ਅਦਾਲਤ ਨੇ ਇਹ ਫ਼ੈਸਲਾ ਪੁਲਿਸ ਮੁਲਾਜ਼ਮ ਗੁਰਦੀਪ ਸਿੰਘ ਪੰਧੇਰ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ ‘ਤੇ ਸੁਣਾਇਆ ਸੀ। ਕੁਵਰ ਵਿਜੇ ਪ੍ਰਤਾਪ 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਵਾਪਰੇ ਬੇਅਦਬੀ ਕਾਂਡ ਤੋਂ ਤੀਜੇ ਦਿਨ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉੱਪਰ ਢਾਹੇ ਗਏ ਪੁਲਸੀਆ ਅੱਤਿਆਚਾਰ ਵਾਲੇ ਦੋ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਸਨ।
ਇਹ ਵੀ ਦੇਖੋ : Activa ਦਾ ਇੰਜਣ, ਮਾਰੂਤੀ ਦਾ ਸਟੇਅਰਿੰਗ, ਮੋਟਰਸਾਈਕਲ ਦੇ ਟਾਇਰ, ਕਾਰਪੇਂਟਰ ਨੇ ਬਣਾ’ਤੀ ਲੱਕੜ ਦੀ ਕਾਰ