The demand was : ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮ ਦਾਸ ਹਵਾਈ ਅੱਡੇ ‘ਤੇ ਅੱਜ ਲੋਕਾਂ ਵੱਲੋਂ ਹੰਗਾਮਾ ਕੀਤਾ ਗਿਆ। ਲੋਕਾਂ ਦਾ ਕਹਿਣਾ ਹੈ ਕਿ ਉਹ ਬਹੁਤ ਮੁਸ਼ਕਲ ਨਾਲ ਸਾਰੀਆਂ ਫਾਰਮੈਲਿਟੀਆਂ ਪੂਰੀਆਂ ਕਰਕੇ ਕੈਨੇਡਾ ਜਾਣ ਲਈ ਹਵਾਈ ਅੱਡੇ ਪਹੁੰਚੇ ਸਨ ਪਰ ਉਨ੍ਹਾਂ ਨੂੰ ਅੱਗੇ ਜਾਣ ਨਹੀਂ ਦਿੱਤਾ ਜਾ ਰਿਹਾ। ਪਰੇਸ਼ਾਨ ਹੋ ਰਹੇ ਲੋਕਾਂ ਦੇ ਮੁਤਾਬਿਕ ਓਵਰਲੋਡਿੰਗ ਟਿਕਟਾਂ ਹੋਣ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਨਹੀਂ ਜਾਣ ਦਿੱਤਾ ਗਿਆ।
ਯਾਤਰੀਆਂ ਦਾ ਕਹਿਣਾ ਹੈ ਕਿ ਹੁਣ ਨਾ ਹੀ ਟਿਕਟਾਂ ਦੇ ਪੈਸੇ ਮੋੜੇ ਜਾ ਰਹੇ ਹਨ ਅਤੇ ਨਾ ਹੀ ਦੱਸਿਆ ਜਾ ਰਿਹਾ ਕੇ ਅਸੀਂ ਕਦੋਂ ਜਾ ਸਕਦੇ ਹਾਂ। ਲੋਕਾਂ ਨੇ ਏਅਰਪੋਰਟ ‘ਤੇ ਕਾਫੀ ਰੌਲਾ ਪਾਇਆ ਤੇ ਵਿਭਾਗ ਤੋਂ ਮੰਗ ਕੀਤੀ ਕਿ ਉਨ੍ਹਾਂ ਜਾਂ ਤਾਂ ਟਿਕਟਾਂ ਦੇ ਪੈਸੇ ਵਾਪਸ ਕੀਤੇ ਜਾਣ ਤੇ ਜਾਂ ਉਨ੍ਹਾਂ ਨੂੰ ਕੈਨੇਡਾ ਭੇਜਣ ਦਾ ਛੇਤੀ ਪ੍ਰਬੰਧ ਕੀਤਾ ਜਾਵੇ। ਪ੍ਰੇਸ਼ਾਨ ਹੋ ਰਹੇ ਲੋਕਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਜ਼ਮੀਨਾਂ ਵੇਚ ਕੇ ਬਹੁਤ ਮੁਸ਼ਕਲ ਨਾਲ ਪੈਸੇ ਦਾ ਪ੍ਰਬੰਧ ਕਰਕੇ ਕੈਨੇਡਾ ਜਾ ਰਹੇ ਹਨ। ਭਾਰਤ ਵਿਚ ਰੋਜ਼ਗਾਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਵਿਦੇਸ਼ਾਂ ‘ਚ ਜਾ ਕੇ ਨੌਕਰੀਆਂ ਲੱਭਣੀਆਂ ਪੈ ਰਹੀਆਂ ਹਨ ਤੇ ਸਰਕਾਰ ਵੱਲੋਂ ਹੁਣ ਬਿਨਾਂ ਵਜ੍ਹਾ ਤੰਗ ਕਰਕੇ ਉਨ੍ਹਾਂ ਦੀ ਪ੍ਰੇਸ਼ਾਨੀ ਨੂੰ ਹੋਰ ਵਧਾਇਆ ਜਾ ਰਿਹਾ ਹੈ।
ਦੂਜੇ ਪਾਸੇ, ਟੋਰਾਂਟੋ ਜਾਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਤੋਂ ਕੋਰੋਨਾ ਰਿਪੋਰਟ ਮੰਗੀ ਗਈ ਸੀ। ਉਨ੍ਹਾਂ ਕੋਲ ਰਿਪੋਰਟ ਨਕਾਰਾਤਮਕ ਸੀ, ਪਰ ਏਅਰ ਲਾਈਨ ਨੇ ਕਿਹਾ ਕਿ ਕਲਰ ਪ੍ਰਿੰਟ ਦੀ ਜ਼ਰੂਰਤ ਸੀ। ਜਦੋਂ ਉਹ ਕਲਰ ਪ੍ਰਿੰਟ ਲੈ ਕੇ ਆਇਆ ਤਾਂ ਉਨ੍ਹਾਂ ਨੇ ਕਿਹਾ ਕਿ ਫਲਾਈਟ ਚਲੀ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਕਿ ਉਨ੍ਹਾਂ ਨੂੰ ਝੂਠ ਬੋਲਿਆ ਗਿਆ ਹੈ, ਜਦੋਂ ਉਹ ਪਹੁੰਚਿਆ, ਫਲਾਈਟ ਉਥੇ ਖੜੀ ਸੀ. ਫਿਲਹਾਲ ਮੌਕੇ ‘ਤੇ ਪਹੁੰਚੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਮਾਮਲੇ ‘ਚ ਕਾਰਵਾਈ ਦਾ ਭਰੋਸਾ ਦਿੱਤਾ ਹੈ।