Union minister Jitendra Singh: ਪਿਛਲੇ ਸਾਲ ਦੀ ਤਰ੍ਹਾਂ ਹੀ ਇਸ ਸਾਲ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਬਹੁਤ ਤੇਜ਼ੀ ਨਾਲ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਸੰਕਰਮਣ ਦਾ ਗ੍ਰਾਫ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਰੋਜ਼ਾਨਾ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਇਸ ਦੇ ਨਾਲ ਹੀ, ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਹਜ਼ਾਰ ਨੂੰ ਪਾਰ ਕਰ ਗਈ ਹੈ। ਕੀ ਆਮ ਅਤੇ ਕੀ ਖ਼ਾਸ ਹਰ ਕੋਈ ਇਸ ਦੀ ਚਪੇਟ ‘ਚ ਆ ਰਿਹਾ ਹੈ, ਹੁਣ ਖ਼ਬਰ ਆ ਰਹੀ ਹੈ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
ਦਰਅਸਲ, ਇਸ ਸਬੰਧੀ ਜਿਤੇਂਦਰ ਸਿੰਘ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,” ਮੈਂ ਅੱਜ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹਾਂ ਤੇ ਮੇਰੇ ਵਿੱਚ ਲੱਛਣ ਵੀ ਪਾਏ ਗਏ ਹਨ। ਹਾਲ ਹੀ ਵਿੱਚ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕ ਆਪਣਾ ਟੈਸਟ ਕਰਵਾਉਣ। ਆਪਣਾ ਖਿਆਲ ਰੱਖਣ।” ਦੱਸ ਦੇਈਏ ਕਿ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਕੇਂਦਰੀ ਮੰਤਰੀ ਨਿਤਿਨ ਗਡਕਰੀ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਸਣੇ ਕਈ ਨੇਤਾਵਾਂ ਨੇ ਜਿਤੇਂਦਰ ਸਿੰਘ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਗਿਰਾਵਟ ਆਈ ਹੈ। ਦੇਸ਼ ਵਿੱਚ ਕੱਲ੍ਹ ਕੋਰੋਨਾ ਦੇ 2 ਲੱਖ 59 ਹਜ਼ਾਰ 170 ਨਵੇਂ ਕੇਸ ਦਰਜ ਕੀਤੇ ਗਏ ਹਨ । ਉੱਥੇ ਹੀ 1761 ਲੋਕਾਂ ਦੀ ਮੌਤ ਹੋ ਗਈ, ਜੋ ਇੱਕ ਦਿਨ ਵਿੱਚ ਸਭ ਤੋਂ ਵੱਧ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 20 ਲੱਖ 31 ਹਜ਼ਾਰ 977 ਹੋ ਗਈ ਹੈ । ਦੇਸ਼ ਵਿੱਚ ਹੁਣ ਤੱਕ 12 ਕਰੋੜ 71 ਲੱਖ 29 ਹਜ਼ਾਰ 113 ਖੁਰਾਕਾਂ ਦੀ ਵਰਤੋਂ ਕੀਤੀ ਜਾ ਚੁੱਕੀ ਹੈ।
ਇਹ ਵੀ ਦੇਖੋ: ਰੁਲਦੂ ਸਿੰਘ ਮਾਨਸਾ ਨੇ ਕਿਹਾ ਜੇ ਇੰਦਰਾ ਗਾਂਧੀ ਦੀ ਐਮਰਜੰਸੀ ਨਹੀਂ, ਤਾਂ ਮੋਦੀ ਦੀ ਵੀ ਨਹੀਂ ਰਹਿਣੀ