Only 50 per cent : ਜਲੰਧਰ : ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਐਤਵਾਰ ਦਾ ਲੋਕਡਾਊਨ ਲਗਾ ਦਿੱਤਾ ਗਿਆ ਹੈ ਤੇ ਨਾਲ ਹੀ ਰਾਤ ਦਾ ਕਰਫਿਊ ਵੀ ਹੁਣ 8 ਵਜੇ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਕੋਰੋਨਾ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋ ਜਾਰੀ ਕੀਤੀ ਗਈ ਗਾਈਡਲਾਈਨ ਅਨੁਸਾਰ ਹੁਣ ਸੂਬੇ ਦੀਆਂ ਬਸਾਂ ’ਚ 50 ਫੀਸਦੀ ਯਾਤਰੀ ਹੀ ਬੈਠਾਏ ਜਾਣਗੇ। ਪੰਜਾਬ ਰੋਡਵੇਜ਼ ਹੈੱਡਕੁਆਟਰ ਵੱਲੋ ਇਸ ਸਬੰਧ ’ਚ ਆਪਣੇ 18 ਡਿਪੂਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ। ਉਸ ਆਦੇਸ਼ ’ਚ ਸੰਚਾਲਿਤ ਕੀਤੀਆਂ ਜਾਣ ਵਾਲੀਆਂ ਨਿੱਜੀ ਬਸਾਂ ’ਤੇ ਵੀ ਲਾਗੂ ਹੋਵੇਗਾ।
ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ 50 ਫੀਸਦੀ ਯਾਤਰੀ ਹੀ ਬੱਸਾਂ ‘ਚ ਯਾਤਰਾ ਕਰ ਸਕਣਗੇ। ਪੰਜਾਬ ਰੋਡਵੇਜ਼ ਜਲੰਧਰ ਦੇ ਜਨਰਲ ਮੈਨੇਜਰ ਨਵਰਾਜ ਬਾਤਿਸ਼ ਨੇ ਕਿਹਾ ਹੈ ਕਿ ਮੰਗਲਵਾਰ ਰਾਤ ਅੱਠ ਵਜੇ ਤੋਂ ਬਾਅਦ ਕਿਸੇ ਵੀ ਯਾਤਰੀ ਬੱਸ ਵਿੱਚ 50 ਪ੍ਰਤੀਸ਼ਤ ਤੋਂ ਵੱਧ ਯਾਤਰੀ ਨਹੀਂ ਹੋਣਗੇ। ਇਸ ਤੋਂ ਪਹਿਲਾਂ, ਸ਼ਨੀਵਾਰ ਅਤੇ ਐਤਵਾਰ ਨੂੰ ਚੰਡੀਗੜ੍ਹ ਵਿਚ ਲਗਾਏ ਗਏ ਤਾਲਾਬੰਦੀ ਦੌਰਾਨ, ਚੰਡੀਗੜ੍ਹ ਖੇਤਰ ਵਿਚ ਦਾਖਲ ਹੋਣ ਵਾਲੀਆਂ ਬੱਸਾਂ ਵਿਚ 50 ਪ੍ਰਤੀਸ਼ਤ ਯਾਤਰੀ ਬਣਾਉਣ ਦੇ ਦਿਸ਼ਾ ਨਿਰਦੇਸ਼ ਸਨ। ਹਾਲਾਂਕਿ, ਰਾਜ ਭਰ ਦੀਆਂ ਬੱਸਾਂ ਵਿਚ ਔਰਤਾਂ ਦੀ ਮੁਫਤ ਯਾਤਰਾ ਦੀ ਸੁਵਿਧਾ ਦੇ ਕਾਰਨ, ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਪਹਿਲਾਂ ਹੀ ਭਾਰੀ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿਚ ਯਾਤਰੀ ਹੋਣ ਦੇ ਬਾਵਜੂਦ ਕੈਸ਼ ਘਟਿਆ ਹੈ।