MS Dhoni mother and father: ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਲਾਗ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੁੱਧਵਾਰ ਨੂੰ ਦੇਸ਼ ਵਿੱਚ ਲਗਭਗ 3 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸੇ ਵਿਚਾਲੇ ਹੁਣ ਖਬਰ ਸਾਹਮਣੇ ਆ ਰਹੀ ਹੈ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਰਾਂਚੀ ਦੇ ਪਲਸ ਸੁਪਰ ਸਪੈਸ਼ਿਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਧੋਨੀ ਇਸ ਸਮੇਂ ਇੰਡੀਅਨ ਪ੍ਰੀਮਿਅਰ ਲੀਗ ਵਿੱਚ ਖੇਡ ਰਹੇ ਹਨ।
ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਝਾਰਖੰਡ ਵੀ ਇਸ ਤੋਂ ਅਛੂਤਾ ਨਹੀਂ ਹੈ। ਇੱਥੇ ਕੋਰੋਨਾ ਦੇ ਅੰਕੜੇ ਲਗਾਤਾਰ ਵਧਦੇ ਜਾ ਰਹੇ ਹਨ। ਇਸਦੇ ਨਾਲ ਹੀ ਅੱਜ ਦੇਸ਼ ਵਿਚ ਕੋਰੋਨਾ ਦੇ 2.95 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਇਸ ਦੌਰਾਨ ਰਿਕਾਰਡ 2023 ਮਰੀਜ਼ਾਂ ਨੇ ਦਮ ਤੋੜਿਆ ਹੈ।