Coronavirus cases 21 april 2021 : ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਲਾਗ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਪਿੱਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਵਿੱਚ ਸਭ ਤੋਂ ਵੱਡਾ ਉਛਾਲ ਆਇਆ ਹੈ। ਪਿੱਛਲੇ 24 ਘੰਟਿਆਂ ਵਿੱਚ 2 ਲੱਖ 95 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ ਅਤੇ 2 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਇੱਕ ਦਿਨ ਵਿੱਚ ਕੋਰੋਨਾ ਦੇ ਨਵੇਂ ਕੇਸਾਂ ਅਤੇ ਮੌਤਾਂ ਦਾ ਰਿਕਾਰਡ ਹੈ। ਜੇ ਇਹੀ ਰਫਤਾਰ ਰਹੀ ਤਾਂ ਆਉਣ ਵਾਲੇ ਦਿਨਾਂ ਵਿੱਚ ਹਰ ਦਿਨ 5 ਲੱਖ ਮਾਮਲੇ ਸਾਹਮਣੇ ਆ ਸਕਦੇ ਹਨ।
ਸਿਹਤ ਮੰਤਰਾਲੇ ਅਨੁਸਾਰ ਪਿੱਛਲੇ 24 ਘੰਟਿਆਂ ਦੌਰਾਨ 2 ਲੱਖ 95 ਹਜ਼ਾਰ 41 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2 ਹਜ਼ਾਰ 23 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ 1,56,16,130 ਹੋ ਗਈ ਹੈ, ਜਿਨ੍ਹਾਂ ‘ਚੋਂ 182,553 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਸ ਸਮੇਂ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 21,57,538 ਹੈ ਅਤੇ ਹੁਣ ਤੱਕ 1,32,76,039 ਵਿਅਕਤੀ ਠੀਕ ਹੋ ਚੁੱਕੇ ਹਨ।