Oxygen crisis pm modi chaired : ਦੇਸ਼ ਵਿੱਚ ਕੋਰੋਨਾ ਸੰਕਟ ਦੇ ਵਿਚਕਾਰ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਆ ਰਹੀ ਹੈ। ਕਈ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਕਸੀਜਨ ਦੀ ਘਾਟ ਕਾਰਨ ਮੌਤ ਵੀ ਹੋ ਗਈ ਹੈ। ਅਜਿਹੀ ਸਥਿਤੀ ਵਿੱਚ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਇਸ ਮਾਮਲੇ ਵੱਲ ਧਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਆਕਸੀਜਨ ਸਪਲਾਈ ਦੇ ਮੁੱਦੇ ਉੱਤੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਹੈ। ਪੀਐਮ ਮੋਦੀ ਨੇ ਆਕਸੀਜਨ ਦੀ ਉਪਲਬਧਤਾ ਬਾਰੇ ਸਮੀਖਿਆ ਬੈਠਕ ਕੀਤੀ ਅਤੇ ਅਧਿਕਾਰੀਆਂ ਨੂੰ ਆਕਸੀਜਨ ਦੀ ਸਪਲਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਤੁਹਾਨੂੰ ਦੱਸ ਦੇਈਏ ਕਿ ਆਕਸੀਜਨ ਦੀ ਘਾਟ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਮਹੱਤਵਪੂਰਨ ਬੈਠਕ ਕੀਤੀ ਹੈ। ਉਨ੍ਹਾਂ ਨੇ ਦੇਸ਼ ਭਰ ਵਿੱਚ ਆਕਸੀਜਨ ਸਪਲਾਈ ਦੀ ਸਮੀਖਿਆ ਕਰਨ ਅਤੇ ਇਸਦੀ ਉਪਲਬਧਤਾ ਨੂੰ ਵਧਾਉਣ ਦੇ ਤਰੀਕਿਆਂ ਅਤੇ ਸਾਧਨਾਂ ਬਾਰੇ ਵਿਚਾਰ ਵਟਾਂਦਰੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ ਹੈ। ਮੀਟਿੰਗ ਵਿੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਪਿੱਛਲੇ ਕੁੱਝ ਹਫ਼ਤਿਆਂ ਵਿੱਚ ਆਕਸੀਜਨ ਦੀ ਸਪਲਾਈ ਵਿੱਚ ਸੁਧਾਰ ਲਿਆਉਣ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ ਹੈ।
ਇਸ ਦੌਰਾਨ ਪੀਐਮ ਮੋਦੀ ਨੇ ਕਈ ਪਹਿਲੂਆਂ ‘ਤੇ ਤੇਜ਼ੀ ਨਾਲ ਕੰਮ ਕਰਨ ਦੀ ਲੋੜ ਬਾਰੇ ਗੱਲ ਕੀਤੀ ਹੈ। ਉਨ੍ਹਾਂ ਨੇ ਆਕਸੀਜਨ ਦੇ ਉਤਪਾਦਨ ਨੂੰ ਵਧਾਉਣ, ਸਪਲਾਈ ਦੀ ਗਤੀ ਵਧਾਉਣ ਅਤੇ ਸਿਹਤ ਸਹੂਲਤਾਂ ਤੱਕ ਆਕਸੀਜਨ ਪਹੁੰਚਾਉਣ ਲਈ ਨਵੇਂ ਤਰੀਕਿਆਂ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ। ਬੈਠਕ ਵਿੱਚ ਪ੍ਰਧਾਨ ਮੰਤਰੀ ਨੂੰ ਦੱਸਿਆ ਗਿਆ ਕਿ ਆਕਸੀਜਨ ਦੀ ਮੰਗ ਅਤੇ ਉਸ ਅਨੁਸਾਰ ਢੁਕਵੀਂ ਸਪਲਾਈ ਦੀ ਮੰਗ ਨੂੰ ਯਕੀਨੀ ਬਣਾਉਣ ਲਈ ਰਾਜਾਂ ਨਾਲ ਤਾਲਮੇਲ ਬਣਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਰਾਜਾਂ ਨੂੰ ਆਕਸੀਜਨ ਦੀ ਸਪਲਾਈ ਲਗਾਤਾਰ ਵੱਧ ਰਹੀ ਹੈ। ਭਾਰਤ ਸਰਕਾਰ ਦੁਆਰਾ 21 ਅਪ੍ਰੈਲ ਤੋਂ ਰਾਜਾਂ ਨੂੰ ਪ੍ਰਤੀ ਦਿਨ 6,822 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਅਲਾਟ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਆਕਸੀਜਨ ਦੀ ਮੰਗ ਪਿੱਛਲੇ ਦਿਨਾਂ ਵਿੱਚ ਬਹੁਤ ਤੇਜ਼ੀ ਨਾਲ ਵਧੀ ਹੈ।
ਇਸ ਦੌਰਾਨ, ਪੀਐਮ ਮੋਦੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਖ-ਵੱਖ ਰਾਜਾਂ ਵਿੱਚ ਆਕਸੀਜਨ ਦੀ ਸਪਲਾਈ ਨਿਰਵਿਘਨ ਹੋਵੇ। ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਸਪਲਾਈ ਜਲਦੀ ਤੋਂ ਜਲਦੀ ਕੀਤੀ ਜਾਵੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਰਾਜਾਂ ਵਿੱਚ ਆਕਸੀਜਨ ਦੀ ਤੇਜ਼ੀ ਨਾਲ ਢੋਆ ਢੁਆਈ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਇਹ ਵੀ ਜ਼ੋਰ ਦਿੱਤਾ ਕਿ ਰਾਜਾਂ ਨੂੰ ਆਕਸੀਜਨ ਦੀ ਜਮਾਂਖੋਰੀ ਨੂੰ ਸਖਤੀ ਨਾਲ ਰੋਕਣਾ ਚਾਹੀਦਾ ਹੈ।