Pungren Agency lags : ਅੰਮ੍ਰਿਤਸਰ : ਜ਼ਿਲ੍ਹੇ ਦੇ ਸਾਰੇ ਸਰਕਾਰੀ ਖਰੀਦ ਕੇਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਵੱਖ ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਰਹੀ ਹੈ ਤੇ ਜ਼ਿਲ੍ਹੇ ਵਿਚ ਪਨਗਰੇਨ ਏਜੰਸੀ ਨੇ ਬਾਕੀ ਖਰੀਦ ਏਜੰਸੀਆਂ ਨੂੰ ਪਛਾੜ ਕੇ ਸਭ ਤੋ ਵੱਧ 30390 ਮੀਟਿਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਬੀਤੇ ਦਿਨ ਤੱਕ 101684 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿਚੋਂ ਵੱਖ-ਵੱਖ ਏਜੰਸੀਆਂ ਵਲੋਂ 85865 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 13 ਕਰੋੜ 80 ਲੱਖ ਰੁਪਏ ਦੀ ਅਦਾਇਗੀ ਵੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਏਜੰਸੀ ਵੱਲੋਂ 30390 ਮੀਟਰਕ ਟਨ, ਐੱਫ਼. ਸੀ. ਆਈ. ਵੱਲੋਂ 5338, ਮਾਰਕਫੈੱਡ ਵੱਲੋਂ 28320 ਮੀਟਰਕ ਟਨ, ਪਨਸਪ ਵੱਲੋਂ 15899 ਮੀਟਰਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 5918 ਮੀਟਰਕ ਟਨ ਕਣਕ ਖ਼ਰੀਦੀ ਗਈ ਹੈ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿਚੋ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ। ਸ: ਖਹਿਰਾ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਮੰਡੀਆਂ ਵਿਚ ਸਰਕਾਰ ਵਲੋ ਜਾਰੀ ਹਦਾੲਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।