Corona cases update punjab : ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਲਾਗ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਪਿੱਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਵਿੱਚ ਸਭ ਤੋਂ ਵੱਡਾ ਉਛਾਲ ਆਇਆ ਹੈ। ਇਸ ਦੌਰਾਨ ਪੰਜਾਬ ‘ਚ ਵੀ ਕੋਰੋਨਾ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪਰ ਇਸ ਸਮੇ ਸਥਿਤੀ ਕਾਫੀ ਚਿੰਤਾਜਨਕ ਹੋ ਗਈ ਹੈ। ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਵੱਧ ਰਹੇ ਮਾਮਲਿਆਂ ਨੇ ਚਿੰਤਾਵਾਂ ‘ਚ ਵਾਧਾ ਕੀਤਾ ਹੈ। ਮੁਹਾਲੀ (ਐਸ.ਏ.ਐੱਸ. ਨਗਰ) ਇਸ ਵਿੱਚ ਮੋਹਰੀ ਹੈ। ਇੱਥੇ ਲਾਗ ਦੀ ਦਰ 25.36 ਫੀਸਦੀ ਤੱਕ ਪਹੁੰਚ ਗਈ ਹੈ। ਮੁਕਤਸਰ ਅਤੇ ਫਾਜ਼ਿਲਕਾ ਦੀ ਸਥਿਤੀ ਵੀ ਚੰਗੀ ਨਹੀਂ ਹੈ। ਇੱਥੇ ਲਾਗ ਦੀਆਂ ਦਰਾਂ ਕ੍ਰਮਵਾਰ 22.53 ਅਤੇ 19.22 ਫੀਸਦੀ ਹਨ। ਹੋਰਨਾਂ 15 ਜ਼ਿਲ੍ਹਿਆਂ ਵਿੱਚ ਸਥਿਤੀ ਇਨ੍ਹਾਂ ਜ਼ਿਲ੍ਹਿਆਂ ਨਾਲੋਂ ਬਿਹਤਰ ਹੈ।
ਵਿਭਾਗ ਨੇ ਮੋਗਾ, ਬਠਿੰਡਾ, ਮਾਨਸਾ, ਪਠਾਨਕੋਟ, ਮੁਹਾਲੀ, ਮੁਕਤਸਰ ਅਤੇ ਫਾਜ਼ਿਲਕਾ ਨੂੰ ਨਿਸ਼ਾਨਬੱਧ ਕੀਤਾ ਹੈ। ਦੂਸਰੇ 15 ਜ਼ਿਲ੍ਹਿਆਂ ਦੇ ਸਰਵੇਖਣ ਵਿੱਚ ਲਾਗ ਦੀ ਦਰ 10 ਫੀਸਦੀ ਤੋਂ ਵੀ ਘੱਟ ਪਾਈ ਗਈ ਹੈ। ਉਨ੍ਹਾਂ ‘ਚੋਂ ਫਰੀਦਕੋਟ ਵਿੱਚ ਸਭ ਤੋਂ ਘੱਟ 3.59 ਫੀਸਦੀ ਦੇ ਨਾਲ 35-40 ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਸਿਹਤ ਵਿਭਾਗ ਨੇ ਸੱਤ ਜ਼ਿਲ੍ਹਿਆਂ ‘ਤੇ ਧਿਆਨ ਕੇਂਦਰਤ ਕਰਨ ਲਈ ਇੱਕ ਕਾਰਜ ਯੋਜਨਾ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਸਿਹਤ ਵਿਭਾਗ ਦੇ ਅਨੁਸਾਰ ਪੰਜਾਬ ਵਿੱਚ ਹੁਣ ਤੱਕ 68 ਲੱਖ ਤੋਂ ਵੱਧ ਲੋਕਾਂ ਦੇ ਨਮੂਨੇ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 32 ਹਜ਼ਾਰ ਤੋਂ ਵੱਧ ਲੋਕਾਂ ਨੂੰ ਸਕਾਰਾਤਮਕ ਰਿਪੋਰਟਾਂ ਮਿਲੀਆਂ ਹਨ।
ਇਹ ਵੀ ਦੇਖੋ : ਬੇਅਦਬੀ ਦੇ ਮੁੱਦੇ ‘ਤੇ ਆਪਣੀ ਸਰਕਾਰ ਨੂੰ ਘੇਰ ਰਹੇ ਸਿੱਧੂ, ਕਾਂਗਰਸ ‘ਚ ਪਿਆ ਕਲੇਸ਼, ਕੀ ਹੋਵੇਗਾ ਅੱਗੇ ?