Union Minister Som Prakash health: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਹਾਹਾਕਾਰ ਮਚੀ ਹੋਈ ਹੈ । ਹਰ ਵਿਅਕਤੀ ਚਾਹੇ ਕੋਈ ਖਾਸ ਜਾਂ ਆਮ ਇਸਦੀ ਚਪੇਟ ਵਿੱਚ ਰਿਹਾ ਹੈ। ਇਸੇ ਵਿਚਾਲੇ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਬੀਤੇ ਦਿਨੀਂ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਹ ਘਰ ਵਿੱਚ ਹੀ ਕੁਆਰੰਟੀਨ ਸਨ ।
ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਹੋਣ ਕਾਰਨ ਉਨ੍ਹਾਂ ਵਿੱਚ ਆਕਸੀਜਨ ਦੀ ਘਾਟ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਸਾਹ ਲੈਣ ਵਿੱਚ ਕਾਫ਼ੀ ਮੁਸ਼ਕਿਲ ਹੋ ਰਹੀ ਸੀ। ਇਸੇ ਮੁਸ਼ਕਿਲ ਦੇ ਚਲਦਿਆਂ ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਉਨ੍ਹਾਂ ਦੇ ਪੀ. ਏ. ਅਤੇ ਉਨ੍ਹਾਂ ਦੇ ਪੁੱਤਰ ਸੰਜੀਵ ਕੈਂਥ ਵੱਲੋਂ ਜਾਣਕਾਰੀ ਦਿੱਤੀ ਗਈ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੁੱਤਰ ਸੰਜੀਵ ਕੈਂਥ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੀ ਆਕਸੀਜਨ ਦਾ ਪੱਧਰ 89 ਰਹਿ ਗਿਆ ਸੀ ਅਤੇ ਜਿਸ ਕਰਕੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਕਾਫ਼ੀ ਦਿੱਕਤ ਹੋ ਰਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਉਹ ਵੀ ਘਰ ਵਿੱਚ ਹੀ ਕੁਆਰੰਟੀਨ ਹੋਏ ਸਨ।