Sidhu’s reply to : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ‘ਤੇ ਅੱਜ ਤਿੱਖੇ ਸ਼ਬਦੀ ਵਾਰ ਕੀਤੇ। ਉਸ ਦੇ ਕੁਝ ਹੀ ਘੰਟਿਆਂ ਬਾਅਦ ਵਿਚ ਸਿੱਧੂ ਨੇ ਟਵੀਟ ਕਰਕੇ ਕੋਟਕਪੂਰਾ ਗੋਲੀਬਾਰੀ ਕੇਸ ਦੇ ਫੈਸਲੇ ‘ਤੇ ਆਪਣਾ ਪੱਖ ਦਰਸਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਚੇਤਨਤਾ ਨੂੰ ਭਟਕਾਉਣ ਦੇ ਸਭ ਯਤਨ ਅਸਫ਼ਲ ਹੋਣਗੇ । ਪੰਜਾਬ ਮੇਰੀ ਰੂਹ ਹੈ ਤੇ ਪੰਜਾਬ ਦੀ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਾਡੀ ਲੜਾਈ ਇਨਸਾਫ਼ ਅਤੇ ਦੋਸ਼ੀਆਂ ਨੂੰ ਦੰਡ ਦਿਵਾਉਣ ਦੀ ਹੈ । ਇਸ ਲੜਾਈ ਵਿਚ ਕਿਸੇ ਵਿਧਾਨ ਸਭਾ ਸੀਟ ਬਾਰੇ ਵਿਚਾਰ ਕਰਨਾ ਕੋਈ ਅਹਿਮੀਅਤ ਨਹੀਂ ਰੱਖਦਾ।
ਦੱਸ ਦੇਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਵਿਵਾਦ ਇੱਕ ਵਾਰ ਫਿਰ ਤੋਂ ਸ਼ੁਰੂ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਹਿਲੀ ਵਾਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਕਿੱਥੇ ਜਾਣ ਦੀ ਤਿਆਰੀ ਕਰ ਰਿਹਾ ਹੈ। ਕੈਪਟਨ ਨੇ ਕਿਹਾ ਕਿ ਸਿੱਧੂ ਮੇਰੇ ਖਿਲਾਫ ਪਟਿਆਲੇ ਤੋਂ ਚੋਣ ਲੜ ਸਕਦੇ ਹਨ। ਕੈਪਟਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਜ਼ਮਾਨਤ ਜੇ ਜੇ ਸਿੰਘ ਵਾਂਗ ਜ਼ਬਤ ਕਰ ਲਈ ਜਾਵੇਗੀ। ਨਵਜੋਤ ਸਿੰਘ ਸਿੱਧੂ ਲੰਮੇ ਸਮੇਂ ਤੋਂ ਸਰਕਾਰ ਨੂੰ ਨਿਸ਼ਾਨਾ ਬਣਾ ਰਹੇ ਹਨ। ਜਿਸ ਤੋਂ ਬਾਅਦ ਅੱਜ ਕੈਪਟਨ ਨੀ ਸਿੱਧੂ ਖਿਲਾਫ ਖੁੱਲ੍ਹ ਕੇ ਬੋਲਦੇ ਹੋਏ ਨਜ਼ਰ ਆਏ।
ਕੈਪਟਨ ਨੇ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਿੱਧੂ ਨੂੰ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵਿਚ ਕੋਈ ਮੌਕਾ ਨਹੀਂ ਹੈ। ਉਹ ‘ਆਪ’ ਪਾਰਟੀ ਵਿਚ ਜਾ ਸਕਦੇ ਹੋ। ਦੂਜੇ ਪਾਸੇ ‘ਆਪ’ ਪਾਰਟੀ ਦੇ ਨੇਤਾ ਹਰਪਾਲ ਚੀਮਾ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇ ਨਵਜੋਤ ਸਿੰਘ ਸਿੱਧੂ ਆਮ ਪਾਰਟੀ ਵਿੱਚ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ਇਕ ਵਾਰ ਫਿਰ ਪੰਜਾਬ ਦੀ ਰਾਜਨੀਤੀ ਦਾ ਮਾਹੌਲ ਗਰਮਾ ਗਿਆ ਹੈ। ਕੈਪਟਨ ਮੁੱਖ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਵਿਵਾਦ ਇੱਕ ਵਾਰ ਫਿਰ ਤੋਂ ਵੱਧ ਗਿਆ ਹੈ।