After meeting the : ਅੱਜ ਵਿਧਾਇਕ ਪ੍ਰਗਟ ਸਿੰਘ ਨੇ ਬੇਅਦਬੀ ਮਾਮਲੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਵੀ ਕੀਤੀ ਜਿਸ ਵਿਚ ਉਨ੍ਹਾਂ ਨੇ ਕੈਪਟਨ ਖਿਲਾਫ ਵੱਡਾ ਬਿਆਨ ਦਿੱਤਾ। ਆਪਣੇ ਬਿਆਨ ‘ਚ ਉਨ੍ਹਾਂ ਨੇ ਕੈਪਟਨ ‘ਤੇ ਨਿਸ਼ਾਨਾ ਸਾਧਿਆ ਤੇ ਕੈਪਟਨ ਸਾਹਿਬ ਵੱਲੋਂ 2017 ਵਿਚ ਕਿਹਾ ਗਿਆ ਸੀ ਕਿ ਅਸੀਂ ਬੇਅਦਬੀ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾ ਦਿਵਾਵਾਂਗੇ ਪਰ ਅੱਜ 4 ਸਾਲ ਬੀਤ ਗਏ ਹਨ ਪਰ ਅਜੇ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ।
ਦੱਸ ਦੇਈਏ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਪਟਿਆਲੇ ਤੋਂ ਚੋਣ ਲੜਨ ਦਾ ਚੈਲੰਜ ਕੀਤਾ ਗਿਆ ਸੀ ਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਜ਼ਮਾਨਤ ਜੇ ਜੇ ਸਿੰਘ ਵਾਂਗ ਜ਼ਬਤ ਕਰ ਲਈ ਜਾਵੇਗੀ। ਨਾਲ ਹੀ ਕੈਪਟਨ ਨੇ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਿੱਧੂ ਨੂੰ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵਿਚ ਕੋਈ ਮੌਕਾ ਨਹੀਂ ਹੈ। ਉਹ ‘ਆਪ’ ਪਾਰਟੀ ਵਿਚ ਜਾ ਸਕਦੇ ਹੋ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਚੰਗਾ ਬੋਲ ਲੈਂਦੇ ਹਨ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਨ੍ਹਾਂ ਨੂੰ ਹਰ ਅਹੁਦਾ ਦਿੱਤਾ ਜਾਣਾ ਚਾਹੀਦਾ ਹੈ।
ਇਸ ਸਾਰੇ ਮਾਮਲੇ ‘ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਜੋ ਗੱਲਾਂ ਉਨ੍ਹਾਂ ਨੇ ਨਵਜੋਤ ਸਿੱਧੂ ਬਾਰੇ ਕਹੀਆਂ ਹਨ, ਉਸ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਸੀ। ਮੁੱਖ ਮੰਤਰੀ ਨੂੰ ਅਜਿਹੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਸਿੱਧੂ ਦਾ ਮੁੱਖ ਮੰਤਰੀ ਚੋਣ ਲੜਨ ਨਾਲ ਮਸਲੇ ਦਾ ਹੱਲ ਨਹੀਂ ਹੋ ਸਕਦਾ।