Punjab corona update : ਪੂਰੇ ਦੇਸ਼ ‘ਚ ਕੋਰੋਨਾ ਵਾਇਰਸ ਇੱਕ ਵਾਰ ਫਿਰ ਕਹਿਰ ਮਚਾ ਰਿਹਾ ਹੈ। ਰੋਜਾਨਾ ਵੱਡੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਦਕਿ ਮੌਤਾਂ ਪਿੱਛਲੇ 24 ਘੰਟਿਆਂ ਦੌਰਾਨ 3645 ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਹਨ। ਇਸ ਦੌਰਾਨ ਪੰਜਾਬ ‘ਚ ਕੋਰੋਨਾ ਤਬਾਹੀ ਮਚਾ ਰਿਹਾ ਹੈ। ਸੂਬੇ ਵਿੱਚ 6472 ਨਵੇਂ ਕੇਸ ਵੀ ਸਾਹਮਣੇ ਆਏ ਹਨ। ਬੁੱਧਵਾਰ ਨੂੰ, ਕੋਰੋਨਾ ਕਾਰਨ 142 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ, 97 ਸੰਕਰਮਿਤ ਲੋਕਾਂ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ ਅਤੇ 700 ਲਾਗ ਵਾਲੇ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆਉਣ ਕਾਰਨ ਆਕਸੀਜਨ ਸਹਾਇਤਾ ‘ਤੇ ਰੱਖਿਆ ਗਿਆ ਹੈ।
ਪੰਜਾਬ ਸਿਹਤ ਵਿਭਾਗ ਦੇ ਅਨੁਸਾਰ ਸੂਬੇ ਵਿੱਚ ਹੁਣ ਤੱਕ 7107801 ਲੋਕਾਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 358186 ਲੋਕਾਂ ਦੀ ਰਿਪੋਰਟ ਪੌਜੇਟਿਵ ਆਈ ਹੈ। ਚੰਗੀ ਗੱਲ ਇਹ ਹੈ ਕਿ ਇਨ੍ਹਾਂ ‘ਚੋਂ 295988 ਲੋਕ ਠੀਕ ਹੋ ਗਏ ਹਨ। ਇਸ ਸਮੇਂ ਸੂਬੇ ਵਿੱਚ 53426 ਸਰਗਰਮ ਕੇਸ ਹਨ। ਜੇਕਰ ਦੇਸ਼ ਦੀ ਗੱਲ ਕਰੀਏ ਤਾਂ ਬੁੱਧਵਾਰ ਨੂੰ ਇੱਕ ਵਾਰ ਫਿਰ ਦੇਸ਼ ਭਰ ਵਿੱਚ ਰਿਕਾਰਡ 3 ਲੱਖ 79 ਹਜ਼ਾਰ 257 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ ।