Punjab Govt announces gazetted holiday : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ‘ਤੇ ਪੰਜਾਬ ਸਰਕਾਰ ਵੱਲੋਂ ਮਿਤੀ 1 ਮਈ 2021 ਦਿਨ ਸ਼ਨਿਚਰਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਇਹ ਐਲਾਨ ਕੀਤਾ ਗਿਆ ਹੈ ਕੇ ਇਸ ਦਿਨ ਸਾਰੇ ਸਰਕਾਰੀ, ਗੈਰ ਸਰਕਾਰੀ ਦਫਤਰਾਂ, ਬੈਂਕਾਂ, ਵਿਦਿਅਕ ਅਤੇ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ।























