70 year old : ਪੰਜਾਬ ਦੇ ਜਿਲ੍ਹਾ ਕਪੂਰਥਲਾ ਦੇ ਭੁਲੱਥ ‘ਚ ਇੱਕ ਬਹੁਤ ਹੀ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ । ਕਪੂਰਥਲਾ ਦੇ ਭੁਲੱਥ ਦੇ ਇੱਕ ਪਿੰਡ ਵਿੱਚ ਇੱਕ 70 ਸਾਲਾ ਬਜ਼ੁਰਗ ਔਰਤ ਨਾਲ ਉਸਦੇ 40 ਸਾਲਾ ਬੇਟੇ ਨੇ ਜਬਰ ਜਨਾਹ ਕੀਤਾ ਹੈ। ਪੁਲਿਸ ਨੇ ਸ਼ਿਕਾਇਤ ਮਿਲਦਿਆਂ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਅਤੇ ਆਈਪੀਸੀ ਦੀ ਧਾਰਾ 376 ਤਹਿਤ ਕੇਸ ਦਰਜ ਕਰ ਲਿਆ ਹੈ। ਐਸਐਚਓ ਭੁਲੱਥ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਪੂਰਥਲਾ ਪਿੰਡ ਦੀ ਇਕ ਔਰਤ ਤੋਂ ਸ਼ਿਕਾਇਤ ਮਿਲੀ ਸੀ ਕਿ ਉਸ ਦੇ ਦੋ ਪੁੱਤਰ ਹਨ। ਛੋਟਾ ਬੇਟਾ ਜਲੰਧਰ ਵਿਚ ਇਕ ਫੈਕਟਰੀ ਵਿਚ ਕੰਮ ਕਰਦਾ ਹੈ। ਵੱਡਾ ਬੇਟਾ ਘਰ ਹੀ ਰਹਿੰਦਾ ਹੈ ਅਤੇ ਆਪਣੀ ਪਤਨੀ ਤੋਂ ਤਲਾਕ ਲੈ ਗਿਆ ਹੈ। ਔਰਤ ਦਾ ਦੋਸ਼ ਹੈ ਕਿ ਉਸਨੇ ਉਸ ਦੇ ਕਮਰੇ ਵਿੱਚ ਦਾਖਲ ਹੋ ਕੇ ਉਸ ਨਾਲ ਗਲਤ ਕੰਮ ਕੀਤਾ। ਬਜ਼ੁਰਗ ਔਰਤ ਦੀ ਸ਼ਿਕਾਇਤ ’ਤੇ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਉਸ ’ਤੇ ਧਾਰਾ 376 ਤਹਿਤ ਕੇਸ ਦਰਜ ਕਰ ਲਿਆ।
ਪੀੜਤ ਔਰਤ ਦਾ ਸਿਵਲ ਹਸਪਤਾਲ ਵਿਖੇ ਡਾਕਟਰੀ ਇਲਾਜ ਕਰਵਾਇਆ ਗਿਆ। ਮਾਮਲੇ ਦੀ ਜਾਂਚ ਏਐਸਆਈ ਲਖਵਿੰਦਰ ਕੌਰ ਕਰ ਰਹੇ ਹਨ। ਮੁਲਜ਼ਮ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਆਦੇਸ਼ ਦਿੱਤੇ ਗਏ। ਐਸਐਚਓ ਨੇ ਦੱਸਿਆ ਕਿ ਮੁਲਜ਼ਮਾਂ ਲਈ ਕੋਰੋਨਾ ਟੈਸਟ ਕਰਵਾਇਆ ਗਿਆ ਹੈ। ਰਿਪੋਰਟ ਤੋਂ ਬਾਅਦ ਉਸ ਨੂੰ ਜੇਲ ਭੇਜ ਦਿੱਤਾ ਜਾਵੇਗਾ।