Head constable of PAP: ਪੀ. ਏ. ਪੀ. ਵਿੱਚ 7 ਬਟਾਲੀਅਨ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਸਰੇਸ਼ਠ ਗਿੱਲ ਵੱਲੋਂ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ । ਇਸ ਮਾਮਲੇ ਵਿੱਚ ਉਸ ਵੱਲੋਂ ਇੱਕ ਸੁਸਾਈਡ ਨ ਵੀ ਬਰਾਮਦ ਕੀਤਾ ਗਿਆ ਹੈ। ਜਿਸ ਵਿੱਚ ਹੈੱਡ ਕਾਂਸਟੇਬਲ ਨੇ 2 ਵਕੀਲਾਂ ਸਮੇਤ 5 ਲੋਕਾਂ ਨੂੰ ਆਪਣੀ ਮੌਤ ਦਾ ਜਿੰਮੇਵਾਰ ਠਹਿਰਾਇਆ ਹੈ। ਹੈੱਡ ਕਾਂਸਸਟੇਬਲ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੇ ਹੱਥਾਂ ਨਾਲ ਤਿੰਨ ਪੰਨਿਆਂ ਦਾ ਸੁਸਾਈਡ ਨੋਟ ਵੀ ਲਿਖਿਆ ਹੈ, ਜਿਸ ’ਚ ਉਸ ਨੇ ਉਕਤ ਪੰਜ ਲੋਕਾਂ ਨੂੰ ਆਪਣੀ ਮੌਤ ਦੇ ਲਈ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਕਿਹਾ ਹੈ ਕਿ ਸਾਰੇ ਹੀ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਹੈੱਡ ਕਾਂਸਟੇਬਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਅੱਬਲ ਖੈਰ ਦਾ ਰਹਿਣ ਵਾਲਾ ਸੀ। ਦੱਸ ਦੇਈਏ ਕਿ ਥਾਣਾ ਕੈਂਟ ਪੁਲਿਸ ਵੱਲੋਂ ਦੋਸ਼ੀ ਰੋਹਿਨੀ, ਦੀਪਿਕਾ, ਤ੍ਰਿਲੋਕ ਸ਼ਰਮਾ ਉਰਫ ਹੈਰੀ, ਨਰਿੰਦਰ ਸ਼ੀਤਲ ਅਤੇ ਇੰਦਰ ਪ੍ਰਕਾਸ਼ ਸਾਰੇ ਵਾਸੀ ਜਲੰਧਰ ਕੈਂਟ ਦੇ ਖ਼ਿਲਾਫ਼ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਸਬੰਧੀ SHO ਅਜਾਇਬ ਸਿੰਘ ਔਜਲਾ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਦੀ ਪਤਨੀ ਅਨੁਸਾਰ 30 ਅਪ੍ਰੈਲ ਦੀ ਸ਼ਾਮ ਕਰੀਬ 6 ਵਜੇ ਉਸ ਦੇ ਪਤੀ ਸਰੇਸ਼ਠ ਗਿੱਲ ਨੇ ਕੁਆਰਟਰ ਤੋਂ ਬਾਹਰ ਜਾ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਕਾਂਸਟੇਬਲ ਦੀ ਪਤਨੀ ਨੇ ਦੱਸਿਆ ਕਿ ਰੋਹਿਨੀ ਨਾਂ ਦੀ ਮਹਿਲਾ ਅਤੇ ਉਸ ਦੇ ਚਾਰ ਹੋਰ ਸਾਥੀਆਂ ਤੋਂ ਪਰੇਸ਼ਾਨ ਹੋ ਕੇ ਉਸਦੇ ਪਤੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਉਰਵਸ਼ੀ ਨੇ ਦੱਸਿਆ ਕਿ ਉਹ ਆਪਣੇ ਪਤੀ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਰਾਮਾ ਮੰਡੀ ਦੇ ਜੌਹਲ ਹਸਪਤਾਲ ਵਿੱਚ ਲੈ ਗਈ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਸਰੇਸ਼ਠ ਦੇ ਸਰੀਰ ’ਚ ਜ਼ਹਿਰ ਪੂਰੀ ਤਰ੍ਹਾਂ ਫੈਲ ਚੁੱਕਾ ਹੈ, ਜਿਸ ਦੇ ਚਲਦਿਆਂ ਉਸ ਦੀ ਮੌਤ ਹੋ ਗਈ । ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ।
ਇਸ ਤੋਂ ਇਲਾਵਾ ਥਾਣਾ ਕੈਂਟ ਦੇ ਇੰਚਾਰਜ ਔਜਲਾ ਨੇ ਕਿਹਾ ਕਿ ਪੁਲਿਸ ਵੱਲੋਂ ਮ੍ਰਿਤਕ ਵੱਲੋਂ ਲਿਖੇ ਸੁਸਾਈਡ ਨੋਟ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਦੇ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਦੇਖੋ: Weekend lockdown ਨੇ ਹੀ ਤੋੜ ਦਿੱਤਾ ਗੰਨੇ ਪੀੜ੍ਹ ਕੇ ਰੋਹ ਕੱਢਣ ਵਾਲੇ ਇਹਨਾਂ ਲੋਕਾਂ ਦਾ ਲੱਕ