Former BJP MLA : ਚੰਡੀਗੜ੍ਹ: ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਸ਼ ਸਾਹਨੀ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਹਫਤੇ ਤੋਂ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਸਨ ਤੇ ਅਚਾਨਕ ਹਾਰਟ ਅਟੈਕ ਆਉਣ ਨਾਲ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਉਹ ਬਟਾਲਾ ਤੋਂ ਤਿੰਨ ਵਾਰ ਭਾਜਪਾ ਵਿਧਾਇਕ ਰਹੇ। ਉਨ੍ਹਾਂ ਨੇ 12 ਜਨਵਰੀ, 2012 ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਵਿਧਾਨ ਸਭਾ ਚੋਣਾਂ ਲਈ ਟਿਕਟ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਬਾਅਦ ਵਿਚ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ।