CM of Punjab : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਰੂਰਲ ਐਂਡ ਇੰਡਸਟਰੀਅਲ ਡਿਵੈਲਪਮੈਂਟ ਸੈਂਟਰ ਫਾਰ ਰਿਸਰਚ ਦੇ ਸੰਸਥਾਪਕ ਅਤੇ ਪ੍ਰਸਿੱਧ ਵਿਦਵਾਨ ਰਸ਼ਪਾਲ ਮਲਹੋਤਰਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਇੱਥੇ ਇਕ ਨਿਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਕੋਵਿਡ ਨਾਲ ਇੱਕ ਹਫਤੇ ਤੋਂ ਵੱਧ ਸਮੇਂ ਲਈ ਲੜਾਈ ਤੋਂ ਬਾਅਦ ਅੱਜ ਸਵੇਰੇ ਹਸਪਤਾਲ ਵਿਚ ਉਨ੍ਹਾਂ ਨੇ ਦਮ ਤੋੜ ਦਿੱਤਾ। ਉਹ ਆਪਣੇ ਪਿੱਛੇ ਪਤਨੀ, ਇਕ ਬੇਟਾ ਅਤੇ ਇੱਕ ਬੇਟੀ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਰਸ਼ਪਾਲ ਮਲਹੋਤਰਾ ਨੂੰ ਇਕ ਉੱਘੇ ਵਿਦਵਾਨ, ਯੋਗ ਪ੍ਰਬੰਧਕ ਤੇ ਇਕ ਵਧੀਆ ਇਨਸਾਨ ਦੱਸਿਆ, ਜਿਨ੍ਹਾਂ ਨੇ ਉੱਤਰੀ ਖੇਤਰ ਵਿਚ ਸਮਾਜਿਕ-ਆਰਥਿਕ ਵਿਕਾਸ ਲਿਆਉਣ ਵਿਚ ਇਕ ਮਹੱਤਵਪੂਰਣ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਕਿਹਾ ਕਿ ਮਲਹੋਤਰਾ ਵੱਲੋਂ ਪੰਜਾਬ ਦੇ ਪੇਂਡੂ ਅਤੇ ਉਦਯੋਗਿਕ ਵਿਕਾਸ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਸਰਬਸ਼ਕਤੀਮਾਨ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿਚ ਇਸ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਦੀ ਸ਼ਕਤੀ ਦੇਣ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ਣ। ਰਸ਼ਪਾਲ ਮਲਹੋਤਰਾ ਇਸ ਸਮੇਂ CRRID ਦੇ ਕਾਰਜਕਾਰੀ ਚੇਅਰਮੈਨ ਅਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਗਵਰਨਰਜ਼ ਬੋਰਡ ਦੇ ਮੈਂਬਰ ਅਤੇ ਕਈ ਹੋਰ ਨਾਮਵਰ ਸੰਸਥਾਵਾਂ ਸਨ। ਇਸ ਤੋਂ ਇਲਾਵਾ, ਉਹ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੈਨੇਟ ਮੈਂਬਰ ਵੀ ਰਹਿ ਚੁੱਕੇ ਹਨ।