Former Australian Test cricketer: ਆਸਟ੍ਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਸਟੁਅਰਟ ਮੈਕਗਿੱਲ ਨੂੰ ਪਿਛਲੇ ਮਹੀਨੇ ਸਿਡਨੀ ਵਿੱਚ ਉਨ੍ਹਾਂ ਦੇ ਘਰ ਤੋਂ ਕਥਿਤ ਤੌਰ ‘ਤੇ ਅਗਵਾ ਕਰ ਲਿਆ ਗਿਆ ਸੀ, ਪਰ ਇੱਕ ਘੰਟੇ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ । ਆਸਟ੍ਰੇਲੀਆਈ ਮੀਡੀਆ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ । ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਨਿਊ ਸਾਊਥ ਵੇਲਜ਼ ਪੁਲਿਸ ਨੇ 14 ਅਪ੍ਰੈਲ ਨੂੰ ਕਥਿਤ ਅਗਵਾ ਦੇ ਪੀੜਤ ਦਾ ਜ਼ਿਕਰ 50 ਸਾਲ ਦੇ ਵਿਅਕਤੀ ਦੇ ਰੂਪ ਵਿੱਚ ਹੋਈ ਹੈ । ਆਸਟ੍ਰੇਲੀਆ ਦੇ ਪ੍ਰਸਾਰਣ ਨਿਗਮ ਅਤੇ ਨਿਊਜ਼ ਕਾਰਪੋਰੇਸ਼ਨ ਦੇ ਅਖਬਾਰਾਂ ਸਮੇਤ ਮੀਡੀਆ ਰਿਪੋਰਟਾਂ ਵਿੱਚ ਪੀੜਤ ਦੀ ਪਛਾਣ ਮੈਕਗਿੱਲ ਦੇ ਰੂਪ ਵਿੱਚ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਮੈਕਗਿੱਲ ਨੂੰ ਸਿਡਨੀ ਦੇ ਉੱਤਰੀ ਹਿੱਸੇ ਵਿੱਚ ਸੜਕ ‘ਤੇ ਇੱਕ ਵਿਅਕਤੀ ਨੇ ਰੋਕਿਆ ਅਤੇ ਫਿਰ ਇਸ ਤੋਂ ਬਾਅਦ ਦੋ ਹੋਰ ਆਦਮੀ ਆਏ ਅਤੇ ਉਨ੍ਹਾਂ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਕੇ ਲੈ ਗਏ। ਜਿਸ ਤੋਂ ਬਾਅਦ ਮੈਕਗਿੱਲ ਨੂੰ ਕਥਿਤ ਤੌਰ ‘ਤੇ ਸਿਡਨੀ ਦੇ ਦੱਖਣ-ਪੱਛਮੀ ਹਿੱਸੇ ਵਿੱਚ ਜਗ੍ਹਾ ਲਿਜਾਇਆ ਗਿਆ ਅਤੇ ਕਥਿਤ ਤੌਰ ‘ਤੇ ਕੁੱਟਮਾਰ ਤੋਂ ਬਾਅਦ ਉਸਨੂੰ ਦੂਜੀ ਜਗ੍ਹਾ ਲਿਜਾਇਆ ਗਿਆ ਤੇ ਬਾਅਦ ਵਿੱਚ ਛੱਡ ਦਿੱਤਾ ਗਿਆ। ਰਿਹਾਅ ਕੀਤੇ ਜਾਣ ਤੋਂ ਪਹਿਲਾਂ ਮੈਕਗਿੱਲ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ ।
ਇਸ ਸਬੰਧੀ ਨਿਊ ਸਾਊਥ ਵੇਲਜ਼ ਪੁਲਿਸ ਵੱਲੋਂ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਜਾਰੀ ਕੀਤੇ ਬਿਆਨ ਵਿੱਚ ਦੱਸਿਆ ਕਿ ਉਨ੍ਹਾਂ ਨੂੰ 20 ਅਪ੍ਰੈਲ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ । ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਲੁੱਟਾਂ ਖੋਹਾਂ ਅਤੇ ਗੰਭੀਰ ਅਪਰਾਧ ਵਿਭਾਗ ਨੇ ਬਾਅਦ ਵਿੱਚ ਜਾਂਚ ਕੀਤੀ ਅਤੇ ਚਾਰ ਵਿਅਕਤੀਆਂ ਨੂੰ ਬੁੱਧਵਾਰ ਸਵੇਰੇ ਸਥਾਨਕ ਸਮੇਂ ਅਨੁਸਾਰ 6 ਵਜੇ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੀ ਉਮਰ 27, 29, 42 ਅਤੇ 46 ਸਾਲ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਸਥਾਨਕ ਥਾਣੇ ਲੈ ਜਾਇਆ ਗਿਆ ਅਤੇ ਉਨ੍ਹਾਂ ਖਿਲਾਫ ਦੋਸ਼ ਲਗਾਏ ਗਏ । ਫਿਲਹਾਲ ਪੁਲਿਸ ਵੱਲੋਂ ਫੜੇ ਗਏ ਵਿਅਕਤੀਆਂ ਦੇ ਨਾਮ ਦਾ ਤੁਰੰਤ ਖੁਲਾਸਾ ਨਹੀਂ ਕੀਤਾ ਗਿਆ ਹੈ ।