Himchal Pardesh Government : ਦੇਸ਼ ਭਰ ਵਿਚ ਮਹਾਮਾਰੀ ਦੀ ਦੂਸਰੀ ਲਹਿਰ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿਚ ਕੋਰੋਨਾਵਾਇਰਸ ਦੀ ਲਾਗ ਕੰਟਰੋਲ ਤੋਂ ਬਾਹਰ ਚਲੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦਾ ਸਰਗਰਮ ਕੋਵਿਡ -19 ਦੇ ਮਾਮਲਿਆਂ ਦੀ ਗਿਣਤੀ 21,000 ਤੱਕ ਪਹੁੰਚ ਗਈ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਨੇ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਕੋਰੋਨਾ ਕਰਫਿਊ ਕੋਰੋਨਾ 6 ਮਈ ਦੀ ਅੱਧੀ ਰਾਤ ਤੋਂ 16 ਮਈ ਤੱਕ ਲਗਾਇਆ ਗਿਆ ਹੈ।
ਕਰਫਿਊ ਦੌਰਾਨ ਸੂਬੇ ਦੇ ਸਾਰੇ ਦਫਤਰ ਬੰਦ ਰਹਿਣਗੇ ਅਤੇ ਸਿਰਫ ਜ਼ਰੂਰੀ ਸੇਵਾਵਾਂ ਦੀ ਇਜਾਜ਼ਤ ਦਿੱਤੀ ਗਈ ਹੈ। ਨੈਗੇਟਿਵ ਆਰਟੀ-ਪੀਸੀਆਰ ਰਿਪੋਰਟ ਤੋਂ ਬਿਨਾਂ ਕਿਸੇ ਨੂੰ ਵੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਹਨ ਪਰ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਗਲੀ ਕਲਾਸ ਵਿੱਚ ਪ੍ਰਮੋਟ ਕਰ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਹਿਮਾਚਲ ਦੀ ਕੋਵਿਡ -19 ਰਿਕਵਰੀ ਦੀ ਦਰ ਇਕ ਹਫਤੇ ਦੇ ਅੰਦਰ 85 ਤੋਂ ਘਟਾ ਕੇ 78 ਪ੍ਰਤੀਸ਼ਤ ਹੋ ਗਈ ਹੈ, ਪਿਛਲੇ ਪੰਜ ਦਿਨਾਂ ਦੌਰਾਨ 165 ਵਿਅਕਤੀਆਂ ਨੇ ਇਸ ਵਾਇਰਸ ਨਾਲ ਦਮ ਤੋੜ ਦਿੱਤਾ। ਸੂਬੇ ਵਿੱਚ ਹੋਣ ਤੱਕ ਇਸ ਮਹਾਮਾਰੀ ਦਾ ਸ਼ਿਕਾਰ ਹੋ ਕੇ ਲਗਭਗ 1700 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਵਿਗੜਦੀ ਸਥਿਤੀ ਦਾ ਜਾਇਜ਼ਾ ਲੈਣ ਲਈ, ਮੁੱਖ ਮੰਤਰੀ ਜੈਰਾਮ ਠਾਕੁਰ ਨੇ ਬੁੱਧਵਾਰ ਸਵੇਰੇ ਰਾਜ ਵਿਚ ਤਾਲਾਬੰਦੀ ਲਗਾਉਣ ਦੀ ਸੰਭਾਵਨਾ ਬਾਰੇ ਵਿਚਾਰ ਕਰਨ ਲਈ ਚੋਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।