Gurdwara Alamgir Sahib : ਕੋਰੋਨਾ ਵਾਇਰਸ ਦੀ ਦੂਜੀ ਲਹਿਰ ਪੂਰੇ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਹਰ ਪਾਸੇ ਕੋਰੋਨਾ ਕਾਰਨ ਲੋਕ ਆਪਣੀ ਜਾਨ ਗਵਾ ਰਹੇ ਹਨ। ਕੋਰੋਨਾ ਦੇ ਇਸ ਸੰਕਟ ਸਮੇ ਸਿਹਤ ਸੰਭਾਲ ਦੀਆ ਜਰੂਰੀ ਵਸਤੂਆਂ ਦੀ ਵੀ ਕਾਫੀ ਕਮੀ ਆ ਰਹੀ ਹੈ, ਕੀਤੇ ਹਸਪਤਾਲ ਵਿੱਚ ਬੈੱਡ ਨਹੀਂ ਹਨ ਤਾਂ ਕੀਤੇ ਆਕਸੀਜਨ ਇਸ ਦੇ ਬਾਅਦ ਹੁਣ ਕਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ, ਜੋ ਇਨ੍ਹਾਂ ਜਰੂਰਤਾਂ ਨੂੰ ਪੂਰਾ ਕਾਰਨ ਦੇ ਲਈ ਅਤੇ ਲੋਕਾਂ ਦੀ ਜਾਨ ਬਚਾਉਣ ਲਈ ਕੰਮ ਕਰ ਰਹੀਆਂ ਹਨ। ਇਸੇ ਤਰਾਂ ਅਜਿਹੀ ਸਥਿਤੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ‘ਤੇ ਇਤਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਆਲਮਗੀਰ ਜਿਲ੍ਹਾ ਲੁਧਿਆਣਾ ਵਿਖੇ ਵੀ ਕੋਰੋਨਾ ਪੀੜ੍ਹਤ ਮਰੀਜ਼ਾਂ ਲਈ ਸਪੈਸ਼ਲ ਬੈੱਡ ਲਗਾ ਕੇ ਮੁਫ਼ਤ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਚਰਨ ਸਿੰਘ ਆਲਮਗੀਰ ਨੇ ਦੱਸਿਆ ਕਿ ਕੋਰੋਨਾ ਪੀੜਤ ਮਰੀਜਾਂ ਨੂੰ ਆਕਸੀਜਨ ਅਤੇ ਬੈਡ ਮੁਹੱਈਆਂ ਕਰਵਾਉਣ ਲਈ ਗੁਰਦੁਆਰਾ ਆਲਮਗੀਰ ਵਿਖੇ ਵਿਵਸਥਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਲੋੜਵੰਦ ਮਰੀਜ਼ ਕਿਸੇ ਵੀ ਵੇਲੇ ਗੁਰੂਘਰ ਤੋਂ ਆਕਸੀਜਨ ਦੀ ਸਹੂਲਤ ਮੁਫ਼ਤ ਹਾਸਿਲ ਕਰ ਸਕਦੇ ਹਨ। ਉਨ੍ਹਾ ਕਿਹਾ ਕਿ ਗੁਰੂਘਰ ਦੇ ਚਾਰੇ ਦਰਵਾਜੇ ਹਰ ਧਰਮ ਲਈ 24 ਘੰਟੇ ਖੁੱਲੇ ਹਨ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਹਰੇਕ ਲੋੜਵੰਦ ਨੂੰ ਆਕਸੀਜਨ ਤੇ ਬੈਡ ਮੁਹੱਈਆਂ ਕਰਵਾਇਆ ਜਾਵੇਗਾ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਕਿਹਾ ਕੇ ਬੈੱਡਾਂ ਦਾ ਪ੍ਰਬੰਧ ਹੋ ਚੁੱਕਾ ਹੈ ਅਤੇ ਆਕਸੀਜਨ ਦੇ ਪ੍ਰਬੰਧ ਵੀ 2 ਦਿਨਾਂ ਤੱਕ ਮੁਕੰਮਲ ਕਰ ਲਏ ਜਾਣਗੇ। ਦੇਖੋ ਵੀਡੀਓ —