Will Corona ever end : ਨਵੀਂ ਦਿੱਲੀ: ਕੋਰੋਨਾਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ, ਉਥੇ ਹੀ ਦੂਜੀ ਲਹਿਰ ਵਿੱਚ ਸਿਹਤ ਸਹੂਲਤਾਂ ਦੀ ਘਾਟ ਕਾਰਨ ਇਲਾਜ ਖੁਣੋਂ ਕਈ ਜਾਨਾਂ ਜਾ ਰਹੀਆਂ ਹਨ। ਇਸ ਦੌਰਾਨ ਸਰਕਾਰ ਤੀਜੀ ਲਹਿਰ ਨੂੰ ਲੈ ਕੇ ਵੀ ਚਿਤਾਵਨੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਮੁੱਖ ਵਿਗਿਆਨਕ ਸਲਾਹਕਾਰ ਕੇ ਵਿਜੇ ਰਾਘਵਨ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਦੇਸ਼ ਵਿਚ ਕੋਰੋਨਾ ਦੀ ਤੀਜੀ ਲਹਿਰ ਆਵੇਗੀ, ਹਾਲਾਂਕਿ ਇਹ ਕਦੋਂ ਤੱਕ ਆਏਗੀ, ਇਸ ਬਾਰੇ ਅਜੇ ਕੁਝ ਕਿਹਾ ਨਹੀਂ ਜਾ ਸਕਦਾ।
ਕੇ ਵਿਜੇ ਰਾਘਵਨ ਨੇ ਕਿਹਾ, ‘ਕੋਰੋਨਵਾਇਰਸ ਜਿਸ ਰਫਤਾਰ ਨਾਲ ਫੈਲ ਰਿਹਾ ਹੈ, ਉਸ ਤੋਂ ਸਪੱਸ਼ਟ ਹੈ ਕਿ ਤੀਜੀ ਲਹਿਰ ਵੀ ਆਵੇਗੀ, ਪਰ ਇਹ ਸਪੱਸ਼ਟ ਨਹੀਂ ਹੈ ਕਿ ਇਹ ਕਦੋਂ ਆਵੇਗੀ ਅਤੇ ਇਹ ਕਿਸ ਪੱਧਰ ‘ਤੇ ਹੋਵੇਗੀ। ਉਨ੍ਹਾਂ ਕਿਹਾਕਿ ਸਾਨੂੰ ਨਵੀਂ ਲਹਿਰ ਲਈ ਤਿਆਰ ਰਹਿਣਾ ਚਾਹੀਦਾ ਹੈ। ਫਿਲਹਾਲ, ਇਹ ਰਾਹਤ ਦੀ ਗੱਲ ਹੈ ਕਿ ਟੀਕਾ ਮੌਜੂਦਾ ਵੇਰੀਏਂਟਸ ਦੇ ਵਿਰੁੱਧ ਪ੍ਰਭਾਵਸ਼ਾਲੀ ਹੈ, ਪਰ ਇਹ ਚਿੰਤਾ ਦਾ ਵਿਸ਼ਾ ਹੈ ਕਿ ਨਵੇਂ ਵੇਰੀਏਂਟਸ ਆਉਣਗੇ। ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਹੈ ਕਿ ਕੁਝ ਰਾਜਾਂ ਵਿੱਚ ਕੋਰੋਨਾ ਦੇ ਕੇਸ ਘੱਟ ਰਹੇ ਹਨ ਪਰ ਅਜੇ ਤੱਕ ਚਿੰਤਾ ਘੱਟ ਨਹੀਂ ਹੋਈ ਹੈ। 12 ਰਾਜਾਂ ਵਿਚ ਅਜੇ ਵੀ 1 ਲੱਖ ਤੋਂ ਵੱਧ ਸਰਗਰਮ ਕੇਸ ਹਨ। ਦੇਸ਼ ਦੇ 10 ਸੂਬਿਆਂ ਵਿੱਚ ਪਾਜ਼ੀਟਿਵ ਮਰੀਜ਼ਾਂ ਦੀ ਦਰ 25 ਪ੍ਰਤੀਸ਼ਤ ਤੋਂ ਵੱਧ ਹੈ। ਥੋੜੀ ਜਿਹੀ ਲਾਪਰਵਾਹੀ ਬਹੁਤ ਭਾਰੀ ਪੈ ਸਕਦੀ ਹੈ। ਪਹਿਲੇ ਦਿਨ ਦੇ ਮੁਕਾਬਲੇ ਅੱਜ 2.4 ਪ੍ਰਤੀਸ਼ਤ ਕੇਸਾਂ ਵਿੱਚ ਵਾਧਾ ਹੋਇਆ ਹੈ, ਇਸ ਲਈ ਕਈ ਰਾਜਾਂ ਵਿੱਚ ਮੌਤਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।
ਸਿਹਤ ਮੰਤਰਾਲੇ ਵੱਲੋਂ ਦੱਸਿਆ ਗਿਆ ਹੈ ਕਿ ਕੋਰੋਨਾ ਦੇ ਨਵੇਂ ਕੇਸਾਂ ਵਿਚੋਂ 70.91 ਪ੍ਰਤੀਸ਼ਤ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਕੇਰਲ, ਹਰਿਆਣਾ, ਪੱਛਮੀ ਬੰਗਾਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਰਾਜਸਥਾਨ ਤੋਂ ਆਏ ਹਨ। ਇਸ ਸਮੇਂ ਦੌਰਾਨ ਮਹਾਰਾਸ਼ਟਰ ਤੋਂ ਸਭ ਤੋਂ ਵੱਧ 51,880 ਨਵੇਂ ਕੇਸ ਸਾਹਮਣੇ ਆਏ ਹਨ। ਕੋਵਿਡ -19 ਤੋਂ ਇਕ ਦਿਨ ਵਿਚ ਰਿਕਾਰਡ 3780 ਲੋਕ ਮੌਤ ਦੇ ਮੂੰਹ ਵਿੱਚ ਗਏ ਹਨ।