8367 Corona cases in punjab : ਕੋਰੋਨਾ ਦੀ ਚੱਲ ਰਹੀ ਦੂਜੀ ਲਹਿਰ ਦੇ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਦਿਨ-ਬ-ਦਿਨ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 8367 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਲੁਧਿਆਣਾ ਜ਼ਿਲ੍ਹੇ ਵਿੱਚ ਹਾਲਾਤ ਵਿਗੜਦੇ ਨਜ਼ਰ ਆ ਰਹੇ ਹਨ, ਜਿਥੇ 1465 ਪਾਜ਼ੀਟਿਵ ਮਾਮਲੇ ਸਾਹਮਣੇ ਆਏ। ਉਥੇ ਹੀ ਅੱਜ ਕੋਰੋਨਾ ਨਾਲ 165 ਲੋਕਾਂ ਦੀਆਂ ਮੌਤਾਂ ਹੋਈਆਂ।




ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 424674 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 344779 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 69724 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 10144 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ।






















