CM of Punjab : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਨੇ 25 ਅਪ੍ਰੈਲ 2021 ਨੂੰ ਸਿਆਚੀਨ ਗਲੇਸ਼ੀਅਰ ਵਿਚ ਬਰਫੀਲੇ ਤੂਫਾਨ ਵਿਚ ਦੱਬ ਜਾਣ ਕਾਰਨ ਸ਼ਹੀਦ ਹੋਏ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਦਾ ਐਕਸ ਗ੍ਰੇਸ਼ੀਆ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਸ਼ਹੀਦ ਸਿਪਾਹੀ ਪ੍ਰਗਟ ਸਿੰਘ ਡੇਰਾ ਬਾਬਾ ਨਾਨਕ ਦੇ ਪਿੰਡ ਦਬੁਰਜੀ ਦਾ ਰਹਿਣ ਵਾਲਾ ਸੀ ਅਤੇ ਉਹ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਤੇ ਦੋ ਭੈਣਾਂ ਛੱਡ ਗਏ ਹਨ।
ਸ਼ਹੀਦ ਸਿਪਾਹੀ ਪ੍ਰਗਟ ਸਿੰਘ ਨੂੰ 27 ਅਪ੍ਰੈਲ 2021 ਨੂੰ ਬਰਫ ਹੇਠੋਂ ਕੱਢ ਕੇ ਚੰਡੀਗੜ੍ਹ ਲਿਆਂਦਾ ਗਿਆ ਸੀ ਤੇ ਹਸਪਤਾਲ ਵਿਚ ਹਾਈਪੋਥਰਮਿਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਉਹ 8 ਮਈ ਨੂੰ ਸ਼ਹੀਦ ਹੋ ਗਿਆ। ਕੈਪਟਨ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਦਾ ਕੁਰਬਾਨੀ ਉਨ੍ਹਾਂ ਦੇ ਹੋਰਨਾਂ ਸਾਥੀਆਂ ਨੂੰ ਵਧੇਰੇ ਸਮਰਪਣ ਭਾਵਨਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।