Martyr Pargat Singh : ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਦਬੁਰਜੀ ਨੇੜੇ ਕਲਾਨੌਰ ਦਾ ਰਹਿਣ ਵਾਲਾ 24 ਸਾਲਾ ਸਿਪਾਹੀ, ਜੰਮੂ-ਕਸ਼ਮੀਰ ‘ਚ ਇੱਕ ਗਲੇਸ਼ੀਅਰ ਵਿੱਚ ਦਬਣ ਕਾਰਨ ਸ਼ਹੀਦ ਹੋ ਗਿਆ ਸੀ। ਅੱਜ ਫੌਜੀ ਸਨਮਾਨਾਂ ਨਾਲ ਸ਼ਹੀਦ ਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਦਬੁਰਜੀ ਵਿਖੇ ਹੋਵੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਲਈ 50 ਲੱਖ ਰੁਪਏ ਦਾ ਐਕਸ ਗ੍ਰੇਸ਼ੀਆ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਡੇਰਾ ਬਾਬਾ ਨਾਨਕ ਦੇ ਪਿੰਡ ਦਬੁਰਜੀ ਦਾ ਰਹਿਣ ਵਾਲਾ ਸੀ ਅਤੇ ਉਹ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਤੇ ਦੋ ਭੈਣਾਂ ਛੱਡ ਗਏ ਹਨ। ਸ਼ਹੀਦ ਪ੍ਰਗਟ ਸਿੰਘ ਨੂੰ 27 ਅਪ੍ਰੈਲ 2021 ਨੂੰ ਬਰਫ ਹੇਠੋਂ ਕੱਢ ਕੇ ਚੰਡੀਗੜ੍ਹ ਲਿਆਂਦਾ ਗਿਆ ਸੀ ਤੇ ਹਸਪਤਾਲ ਵਿਚ ਹਾਈਪੋਥਰਮਿਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਉਹ 8 ਮਈ ਨੂੰ ਸ਼ਹੀਦ ਹੋ ਗਿਆ।