CM of Punjab : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਦਰਜ਼ ਡੇ ਮੌਕੇ ਸਾਰੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੀਆਂ ਮਾਵਾਂ ਦੇ ਪਿਆਰ ਤੇ ਦੇਖਭਾਲ ਨੂੰ ਸਵੀਕਾਰ ਕਰਨਾ ਚਾਹੀਦਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਆਪਣੀ ਮਾਂ ਸਵਰਗੀ ਮੋਹਿੰਦਰ ਕੌਰ ਜੀ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹ ਮਮਤਾ ਦੀ ਮੂਰਤ ਸਨ ਅਤੇ ਬਹੁਤ ਹੀ ਪਿਆਰ ਤੇ ਦੇਖਭਾਲ ਕਰਨ ਵਾਲੇ ਸਨ। ਉਨ੍ਹਾਂ ਕਿਹਾ ਕਿ ਮੈਂ ਅਜੇ ਵੀ ਇੰਝ ਮਹਿਸੂਸ ਕਰਦਾ ਹਾਂ ਕਿ ਤੁਸੀਂ ਮੇਰੇ ਨਾਲ ਹੋ।
ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਕੋਵਿਡ-19 ਦੌਰਾਨ ਖਾਸ ਤੌਰ ਉਤੇ ਉਨ੍ਹਾਂ ਸਾਰੀਆਂ ਬਹਾਦੁਰ ਮਾਵਾਂ ਦੇ ਅਣਥੱਕ ਕੋਸ਼ਿਸ਼ਾਂ ਦਾ ਜਸ਼ਨ ਮਨਾਉਣਾ ਚਾਹੀਦਾ ਹੈ ਜੋ ਪਰਿਵਾਰ ਦੀ ਜ਼ਿੰਮੇਵਾਰੀ ਨਿਭਾਉਣ ਦੇ ਨਾਲ-ਨਾਲ ਕੋਵਿਡ ਕਾਲ ਦੇ ਔਖੇ ਸਮੇਂ ਕੀਮਤੀ ਜਾਨਾਂ ਨੂੰ ਬਚਾਉਣ ਵਿਚ ਵੀ ਆਪਣਾ ਯੋਗਦਾਨ ਦੇ ਰਹੀਆਂ ਹਨ।