Rahul gandhis attack on modi govt : ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਦੇ ਵਿਚਕਾਰ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਫਿਰ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਰਾਹੁਲ ਨੇ ਕੇਂਦਰ ‘ਤੇ ਆਪਣਾ ਕੰਮ ਸਹੀ ਢੰਗ ਨਾਲ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਭਾਰਤ ਸਰਕਾਰ ਵਿਦੇਸ਼ੀ ਮਦਦ ਲਈ ਵਾਰ-ਵਾਰ ਆਪਣੀ ਛਾਤੀ ਥਾਪੜ ਰਹੀ ਹੈ ਉਹ ਤਰਸਯੋਗ ਹੈ। ਕੋਰੋਨਾ ਮਾਮਲਿਆਂ ਵਿੱਚ ਉਛਾਲ ਦੇ ਮੱਦੇਨਜ਼ਰ ਰਾਹੁਲ ਗਾਂਧੀ ਨੇ ਸਰਕਾਰ ਤੋਂ ਮੁਕੰਮਲ ਲੌਕਡਾਊਨ ਲਗਾਉਣ ਦੀ ਮੰਗ ਵੀ ਕੀਤੀ ਸੀ। ਅੱਜ ਆਪਣੇ ਟਵੀਟ ਵਿੱਚ, ਰਾਹੁਲ ਗਾਂਧੀ ਨੇ ਕਿਹਾ, “ਇਹ ਬੜੇ ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਵਿਦੇਸ਼ਾਂ ਤੋਂ ਮਿਲੀ ਸਹਾਇਤਾ ‘ਤੇ ਵਾਰ ਵਾਰ ਛਾਤੀ ਥਾਪੜ ਰਹੀ ਹੈ। ਜੇਕਰ ਭਾਰਤ ਸਰਕਾਰ ਆਪਣਾ ਕੰਮ ਕਰਦੀ ਤਾਂ ਇਹ ਸਥਿਤੀ ਨਾ ਆਉਂਦੀ।”
ਕਾਂਗਰਸ ਨੇ ਪਿੱਛਲੇ ਹਫ਼ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਸੀ ਕਿ ਵੱਖ-ਵੱਖ ਦੇਸ਼ਾਂ ਤੋਂ ਭਾਰਤ ਨੂੰ ਮਿਲੀ ਰਾਹਤ ਸਮੱਗਰੀ ਨਾਲ ਜੁੜੀ ਜਾਣਕਾਰੀ ਜਨਤਕ ਕੀਤੀ ਜਾਵੇ। ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਦੇ ਮਾਮਲੇ ਰੋਜ਼ਾਨਾ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ। ਇਸ ਸਭ ਦੇ ਵਿਚਕਾਰ, ਕੇਂਦਰ ਸਰਕਾਰ ਦੇ ਵਿਗਿਆਨਕ ਸਲਾਹਕਾਰ ਨੇ ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਦੀ ਘੋਸ਼ਣਾ ਕੀਤੀ ਹੈ, ਹਾਲਾਂਕਿ ਇਹ ਲਹਿਰ ਕਦੋਂ ਆਵੇਗੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਕੋਰੋਨਾ ਦੇ ਮਾਮਲਿਆਂ ਵਿੱਚ ਹੋ ਰਹੇ ਭਾਰੀ ਇਜ਼ਾਫ਼ੇ ਕਾਰਨ ਦੇਸ਼ ਵਿੱਚ ਸਿਹਤ ਸਹੂਲਤਾਂ ਦੀ ਕਮੀ ਹੋ ਰਹੀ ਹੈ। ਦੇਸ਼ ਦੇ ਕੁਝ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਇੰਨੇ ਜ਼ਿਆਦਾ ਵੱਧ ਰਹੇ ਹਨ ਜਿਸ ਕਾਰਨ ਹਸਪਤਾਲਾਂ ਵਿੱਚ ਬੈੱਡਾਂ ਤੇ ਆਕਸੀਜਨ ਦੀ ਕਮੀ ਹੋ ਰਹੀ ਹੈ। ਜਿਸਦੇ ਮੱਦੇਨਜ਼ਰ ਭਾਰਤ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ । ਭਾਰਤ ਵਿੱਚ ਕੋਰੋਨਾ ਕਾਰਨ ਵਿਗੜੇ ਹਾਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ ਮਦਦ ਲਈ ਅੱਗੇ ਆ ਰਹੇ ਹਨ।
ਇਹ ਵੀ ਦੇਖੋ : Lockdown ‘ਚ ਖੁੱਲ੍ਹਾ ਸੀ ਮਾਤਾ ਦਾ ਢਾਬਾ, ਰੇਡ ਪੈਣ ‘ਤੇ ਭੱਜੇ ਗਾਹਕ, ਮਾਲਕ ਨੂੰ ਚੁੱਕਿਆ ਪੁਲਿਸ ਨੇ